ਪੰਜਾਬ ਬੋਰਡ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜਾਰੀ ਹੋਇਆ ਇਹ ਸ਼ਡਿਊਲ

 ਪੰਜਾਬ ਬੋਰਡ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜਾਰੀ ਹੋਇਆ ਇਹ ਸ਼ਡਿਊਲ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਲਈ ਨਵੀਂ ਸੂਚਨਾ ਜਾਰੀ ਕੀਤੀ ਗਈ ਹੈ। ਬੋਰਡ ਨੇ ਦਸਵੀਂ ਸ਼੍ਰੇਣੀ ਦੀ ਸਤੰਬਰ-2022 ਦੀ ਅਨੁਪੂਰਕ ਪ੍ਰੀਖਿਆ ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ ਦੀ ਰੀ-ਚੈਕਿੰਗ ਅਤੇ ਰੀ-ਇਵੈਲੂਏਸ਼ਨ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ।

PSEB 12th Result 2022 Today At Pseb.ac.in; Here's How To Check

ਸਿੱਖਿਆ ਬੋਰਡ ਦੇ ਕੰਟਰੋਲਰ ਪਰੀਖਿਆਵਾਂ ਜੇਆਰ ਮਹਿਰੋਕ ਮੁਤਾਬਕ ਦਸਵੀਂ ਸ਼੍ਰੇਣੀ ਸਤੰਬਰ-2022 ਦੀਆਂ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਅਤੇ ਵਾਧੂ ਵਿਸ਼ੇ ਦੀ ਪ੍ਰੀਖਿਆ ਦੇ ਚੁੱਕੇ ਪ੍ਰੀਖਿਆਰਥੀ ਜੇ ਰੀ-ਚੈਕਿੰਗ/ਰੀ-ਇਵੈਲੂਏਸ਼ਨ ਕਰਵਾਉਣਾ ਚਾਹੁੰਦੇ ਹੋਣ ਤਾਂ ਉਹ ਇਸ ਮੰਤਵ ਲਈ 10 ਨਵੰਬਰ ਤੋਂ 24 ਨਵੰਬਰ, 2022 ਤੱਕ ਆਨਲਾਈਨ ਫ਼ਾਰਮ ਅਤੇ ਫ਼ੀਸ ਜਮ੍ਹਾਂ ਕਰਵਾ ਸਕਦੇ ਹਨ।

ਕੰਟਰੋਲਰ ਪ੍ਰੀਖਿਆਵਾਂ ਜੇ. ਆਰ. ਮਹਿਰੋਕ ਵੱਲੋਂ ਇਹ ਹਦਾਇਤ ਵੀ ਕੀਤੀ ਗਈ ਕਿ ਸਬੰਧਿਤ ਪ੍ਰੀਖਿਆਰਥੀ ਰੀ-ਚੈਕਿੰਗ ਜਾਂ ਰੀ-ਇਵੈਲੂਏਸ਼ਨ ਲਈ ਆਨਲਾਈਨ ਫ਼ਾਰਮ ਅਤੇ ਫ਼ੀਸ ਭਰਨ ਤੋਂ ਬਾਅਦ ਇਸ ਦਾ ਪ੍ਰਿੰਟ ਆਪਣੇ ਕੋਲ ਰੱਖਣ। ਇਸ ਦੀ ਹਾਰਡ ਕਾਪੀ ਦਫ਼ਤਰ ਵਿਖੇ ਜਮ੍ਹਾਂ ਨਾ ਕਰਵਾਈ ਜਾਵੇ। ਰੀ-ਚੈਕਿੰਗ ਅਤੇ ਰੀ-ਇਵੈਲੂਏਸ਼ਨ ਸਬੰਧੀ ਸੰਪੂਰਨ ਜਾਣਕਾਰੀ ਅਤੇ ਹਦਾਇਤਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਉਪੱਲਬਧ ਹਨ।

 

Leave a Reply

Your email address will not be published.