ਪੰਜਾਬ ਭਾਜਪਾ ‘ਚ ਨਵੇਂ ਅਹੁਦੇਦਾਰਾਂ ਦਾ ਐਲਾਨ, ਨਵ-ਨਿਯੁਕਤ ਅਹੁਦੇਦਾਰਾਂ ਦੀ ਸੂਚੀ ਕੀਤੀ ਜਾਰੀ

ਪੰਜਾਬ ਭਾਜਪਾ ਨੇ ਸ਼ਨੀਵਾਰ ਨੂੰ ਪੂਰੇ ਸੂਬੇ ਲਈ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਪ੍ਰਵਾਨਗੀ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਨਵ-ਨਿਯੁਕਤ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ।
ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ਼੍ਰੀ @JPNadda ਦੀ ਸਹਮਤੀ ਨਾਲ ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਦੀ ਵਲੋਂ ਪੰਜਾਬ ਭਾਜਪਾ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ… pic.twitter.com/eppm14Rktp
— BJP PUNJAB (@BJP4Punjab) December 3, 2022
ਇਹਨਾਂ ਵਿੱਚ ਸੂਬਾ ਮੀਤ ਪ੍ਰਧਾਨ, ਸੂਬਾ ਜਨਰਲ ਸਕੱਤਰ ਅਤੇ ਸੂਬਾ ਸਕੱਤਰ ਸਮੇਤ ਖਜ਼ਾਨਚੀ, ਸੰਯੁਕਤ ਖਜ਼ਾਨਚੀ, ਪ੍ਰੋਟੋਕੋਲ ਸਕੱਤਰ, ਦਫ਼ਤਰ ਸਕੱਤਰ, ਸੂਬਾ ਮੀਡੀਆ ਟੀਮ, ਸੈੱਲ ਕੋਆਰਡੀਨੇਟਰ, ਸੋਸ਼ਲ ਮੀਡੀਆ, ਆਈਟੀ, ਮਹਿਲਾ ਮੋਰਚਾ, ਯੁਵਾ ਮੋਰਚਾ, ਐਸਸੀ ਮੋਰਚਾ, ਕਿਸਾਨ ਮੋਰਚਾ, ਓਬੀਸੀ, ਘੱਟ ਗਿਣਤੀ ਮੋਰਚਾ ਸਮੇਤ ਮੁੱਖ ਬੁਲਾਰੇ ਤੇ ਬੁਲਾਰੇ ਨਿਯੁਕਤ ਕੀਤੇ ਗਏ ਹਨ।
ਪੰਜਾਬ ਭਾਜਪਾ ਸੂਬੇ ਨੂੰ ਮਜ਼ਬੂਤ ਕਰਨ ਲਈ ਢਾਂਚਾਗਤ ਤਬਦੀਲੀਆਂ ਕਰਨ ਵਿੱਚ ਲਗਾਤਾਰ ਲੱਗੀ ਹੋਈ ਹੈ। ਇਸੇ ਲੜੀ ਵਿੱਚ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਾਂਗਰਸ ਦੇ ਤਿੰਨ ਸਾਬਕਾ ਦਿੱਗਜ਼ ਲੀਡਰਾਂ ਨੂੰ ਆਪਣੀ ਟੀਮ ਵਿੱਚ ਜਗ੍ਹਾ ਦਿੱਤੀ ਹੈ।
ਕਾਂਗਰਸ ਦੇ ਸਾਬਕਾ ਬੁਲਾਰੇ ਜੈਵੀਰ ਸ਼ੇਰਗਿੱਲ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ ਅਤੇ ਉਹਨਾਂ ਨੂੰ ਰਾਸ਼ਟਰੀ ਬੁਲਾਰੇ ਬਣਾਇਆ ਗਿਆ ਹੈ ਜਦਕਿ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਕੌਮੀ ਵਰਕਿੰਗ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।