ਪੰਜਾਬ ਭਾਜਪਾ ਨੇ ਕੇਂਦਰ ਸਰਕਾਰ ਨੂੰ ਦੱਸੀ ਕਿਸਾਨ ਅੰਦੋਲਨ ਦੀ ਜ਼ਮੀਨੀ ਹਕੀਕਤ, ਕੀਤੀ ਇਹ ਅਪੀਲ

ਰਾਜ ਸਭਾ ਵਿੱਚ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਪੂਰੇ ਭਾਰਤ ਦੇ ਲੋਕਾਂ ਵਿੱਚ ਰੋਸ ਦੀ ਲਹਿਰ ਦੌੜ ਗਈ ਹੈ। ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਕਈ ਵਾਰ ਗੱਲਬਾਤ ਵੀ ਹੋ ਚੁੱਕੀ ਹੈ ਪਰ ਅਜੇ ਤਕ ਇਸ ਗੱਲਬਾਤ ਦਾ ਕੋਈ ਨਤੀਜਾ ਨਹੀਂ ਨਿਕਲਿਆ।

ਇਸ ਦੌਰਾਨ ਪੰਜਾਬ ਦੇ ਭਾਜਪਾ ਨੇਤਾਵਾਂ ਨੇ ਕੇਂਦਰ ਸਰਕਾਰ ਨੂੰ ਜ਼ਮੀਨੀ ਹਕੀਕਤ ਤੋਂ ਜਾਣੂ ਕਰਵਾਉਂਦਿਆਂ ਦਸਿਆ ਕਿ ਸੂਬੇ ਵਿੱਚ ਭਾਈਚਾਰਕ ਸਦਭਾਵਨਾ ਨੂੰ ਦੇਖਦਿਆਂ ਕਿਸਾਨ ਅੰਦੋਲਨ ਨੂੰ ਜਲਦ ਤੋਂ ਜਲਦ ਖ਼ਤਮ ਕਰਵਾਏ ਜਾਣ ਦੀ ਲੋੜ ਹੈ।
ਉੱਥੇ ਹੀ ਸੂਬੇ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਪਾਰਟੀ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ਗੌਤਮ ਦੀ ਅਗਵਾਈ ਵਿੱਚ ਇਕ ਵਫ਼ਦ ਨੇ ਕੇਂਦਰੀ ਮੰਤਰੀਆਂ ਅਮਿਤ ਸ਼ਾਹ, ਰਾਜਨਾਥ ਸਿੰਘ, ਨਰਿੰਦਰ ਸਿੰਘ ਤੋਮਰ ਅਤੇ ਪੀਊਸ਼ ਗੋਇਲ ਨਾਲ ਮੁਲਾਕਾਤ ਕੀਤੀ ਸੀ।
ਇਸ ਵਫ਼ਦ ਨੇ ਕੇਂਦਰੀ ਮੰਤਰੀਆਂ ਨੂੰ ਜ਼ਮੀਨੀ ਪੱਧਰ ਦੀ ਫੀਡਬੈਕ ਦਿੰਦਿਆਂ ਪੰਜਾਬ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨ ਅਤੇ ਇਸ ਤੋਂ ਬਾਅਦ ਦੇ ਸੰਭਾਵਿਤ ਨਤੀਜਿਆਂ ਬਾਰੇ ਜਾਣੂ ਕਰਵਾਇਆ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਹਨਾਂ ਨੇ ਕੇਂਦਰੀ ਮੰਤਰੀਆਂ ਨੂੰ ਬੇਨਤੀ ਕੀਤੀ ਹੈ ਕਿ ਕਿਸਾਨਾਂ ਦੇ ਇਸ ਵਿਰੋਧ ਪ੍ਰਦਰਸ਼ਨ ਦਾ ਜਲਦ ਤੋਂ ਜਲਦ ਕੋਈ ਹੱਲ ਕੱਢਿਆ ਜਾਵੇ।
