ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ’ਚ ਹੋਏ ਸ਼ਾਮਲ
By
Posted on

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਉਦੋਂ ਸੁਰਖੀਆਂ ‘ਚ ਆਏ ਸਨ, ਜਦੋਂ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ Me Too ਦਾ ਇਲਜ਼ਾਮ ਲੱਗਾ ਸੀ। ਉਸ ਵੇਲੇ ਉਹ (ਚੰਨੀ) ਤਕਨੀਕੀ ਸਿੱਖਿਆ ਮੰਤਰੀ ਸਨ।

ਕੈਪਟਨ ਸਰਕਾਰ ਵੇਲੇ ਮਨੀਸ਼ਾ ਗੁਲਾਟੀ ਨੇ ਵੀ ਇਸ ਮਾਮਲੇ ਉਤੇ ਚੰਨੀ ਨੂੰ ਘੇਰਿਆ ਸੀ ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਇਹ ਵੀ ਚਰਚਾ ਸੀ ਕਿ ਕਾਂਗਰਸ ਵੱਲੋਂ ਉਨ੍ਹਾਂ ਨੂੰ ਟਿਕਟ ਦਿੱਤੀ ਜਾ ਸਕਦੀ ਹੈ ਪਰ ਅੱਜ ਅਚਾਨਕ ਉਹ ਭਾਜਪਾ ‘ਚ ਸ਼ਾਮਲ ਹੋ ਗਏ।
