News

ਪੰਜਾਬ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ‘ਆਪ’ ਜਲਦ ਕਰੇਗੀ ਐਲਾਨ

ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਸਿਆਸੀ ਪਾਰਟੀਆਂ ਦੀ ਹਿੱਲਜੁਲ ਵੀ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਛੇਤੀ ਹੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਚਿਹਰੇ ਦਾ ਐਲਾਨ ਕਰੇਗੀ। ਪਾਰਟੀ ਦੇ ਕੌਮੀ ਕਨਵੀਨਰ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪਾਰਟੀ ਦੇ ਵਿਧਾਇਕਾਂ ਤੇ ਪੰਜਾਬ ਦੇ ਪ੍ਰਮੁੱਖ ਨੇਤਾਵਾਂ ਨਾਲ ਬੈਠਕ ਕੀਤੀ। ਮੁੱਖ ਮੰਤਰੀ ਨਿਵਾਸ ਵਿਖੇ ਹੋਈ ਇਸ ਬੈਠਕ ਵਿੱਚ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

AAP Punjab elections meet

ਪਾਰਟੀ ਵਿਧਾਇਕਾਂ ਨੇ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਛੇਤੀ ਤੋਂ ਛੇਤੀ ਘੋਸ਼ਿਤ ਕਰਨ ਦੀ ਮੰਗ ਕੀਤੀ। ਇਸ ਮੰਗ ਤੋਂ ਬਾਅਦ ਕੇਜਰੀਵਾਲ ਨੇ ਛੇਤੀ ਹੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ‘ਆਪ’ ਨੇ ਅਜੇ ਇਸ ਬਾਰੇ ਪੁਸ਼ਟੀ ਨਹੀਂ ਕੀਤੀ। ਬੈਠਕ ਤੋਂ ਬਾਅਦ ‘ਆਪ’ ਦੇ ਪੰਜਾਬ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਾਜਨੀਤੀ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

ਹਰੇਕ ਪਿੰਡ ਦੇ ਬੂਥ ਦਾ ਵੇਰਵਾ ਪੰਜਾਬ ਦੇ ਵਿਧਾਇਕਾਂ ਤੋਂ ਲਿਆ ਗਿਆ ਤੇ ਉਹਨਾਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮਾਨ ਨੇ ਇਹ ਵੀ ਕਿਹਾ ਕਿ ਉਹ 2017 ਦੀਆਂ ਕਮੀਆਂ ਨੂੰ ਦੂਰ ਕਰਕੇ ਤਾਕਤ ਨਾਲ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲੜਾਂਗੇ। ਆਮ ਆਦਮੀ ਪਾਰਟੀ ਰਾਜਨੀਤੀ ਤੋਂ ਪਰੇ ਹੱਟ ਕੇ ਕਿਸਾਨਾਂ ਦੀ ਸੇਵਾ ਕਰੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਦੇ ਸਬੰਧ ਵਿੱਚ ਕੁਝ ਵੱਡੇ ਐਲਾਨ ਕੀਤੇ ਜਾਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਜਲਦ ਹੀ ਪੰਜਾਬ ਮੁੱਖ ਮੰਤਰੀ ਦਾ ਐਲਾਨ ਕਰਨਗੇ।

Click to comment

Leave a Reply

Your email address will not be published.

Most Popular

To Top