ਪੰਜਾਬ ਮੁੱਖ ਮੰਤਰੀ ਨੇ ਮੋਦੀ ਨੂੰ ਕੀਤਾ ਸਾਵਧਾਨ, ਸੰਭਾਲ ਲਓ ਸਮਾਂ

ਕਿਸਾਨ ਹੁਣ ਪਿੱਛੇ ਹਟਦੇ ਵਿਖਾਈ ਨਹੀਂ ਦੇ ਰਹੇ। ਖੇਤੀ ਕਾਨੂੰਨਾਂ ਖ਼ਿਲਾਫ ਵਿੱਢੀ ਦਿੱਲੀ ਚੱਲੋ ਮੁਹਿੰਮ ਤਹਿਤ ਦਿੱਲੀ ਦੀ ਸਰਹੱਦ ਤੇ ਪੈਰ ਧਰ ਚੁੱਕੇ ਹਨ। ਉੱਥੇ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਚੌਕਸ ਕੀਤਾ ਹੈ।

ਉਹਨਾਂ ਨੇ ਨਰਿੰਦਰ ਮੋਦ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੀ ਗੱਲ ਸੁਣ ਲਵੋ। ਕੈਪਟਨ ਨੇ ਕਿਸਾਨਾਂ ਦੀ ਆਵਾਜ਼ ਨੂੰ ਇੰਝ ਅਣਗੌਲਿਆਂ ਨਹੀਂ ਜਾ ਸਕਦਾ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰੇ। ਤੇ ਦਿੱਲੀ ਬਾਰਡਰ ਤੇ ਪੈਦਾ ਹੋਏ ਤਣਾਅ ਨੂੰ ਘੱਟ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਗੱਲਬਾਤ ਲਈ 3 ਦਸੰਬਰ ਦੀ ਉਡੀਕ ਕਿਉਂ ਕੀਤੀ ਜਾ ਰਹੀ ਹੈ ਜਦ ਕਿ ਹਾਲਾਤ ਹੁਣ ਤਣਾਅਪੂਰਨ ਹਨ। ਕੈਪਟਨ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੂੰ ਥੋੜੀ ਸਟੇਟਸਮੈਨਸ਼ਿਪਸ ਦਿਖਾਉਣੀ ਚਾਹੀਦੀ ਹੈ ਤੇ ਕਿਸਾਨਾਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ।
ਕੇਂਦਰ ਸਰਕਾਰ ਨੂੰ ਐਮਐਸਪੀ ਤੇ ਪੂਰਾ ਭਰੋਸਾ ਦਿਵਾਉਣਾ ਚਾਹੀਦਾ ਹੈ ਜੋ ਹਰ ਇਕ ਕਿਸਾਨ ਨੂੰ ਹੱਕ ਹੈ। ਕੈਪਟਨ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਜ਼ੁਬਾਨੀ ਕਹਿ ਸਕਦੀ ਹੈ ਤਾਂ ਇਸ ਨੂੰ ਕਾਨੂੰਨੀ ਬਣਾਉਣ ਵਿੱਚ ਕੀ ਸਮੱਸਿਆ ਹੈ। ਜੋ ਲੋਕ ਇਹ ਕਹਿ ਰਹੇ ਹਨ ਕਿ ਕਿਸਾਨਾਂ ਨੂੰ ਭੜਕਾਇਆ ਗਿਆ ਹੈ, ਨੂੰ ਕੈਪਟਨ ਨੇ ਜਵਾਬ ਦਿੰਦੇ ਹੋਏ ਕਿਹਾ, ਲੱਖਾਂ ਕਿਸਾਨ ਦੇਸ਼ ਭਰ ਤੋਂ ਦਿੱਲੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਉਨ੍ਹਾਂ ਦੇ ਜੀਵਨ ਤੇ ਰੋਜ਼ੀ ਰੋਟੀ ਦੀ ਲੜਾਈ ਹੈ ਤੇ ਉਨ੍ਹਾਂ ਨੂੰ ਕਿਸੇ ਹਮਾਇਤ ਜਾਂ ਭੜਕਾਹਟ ਦੀ ਜ਼ਰੂਰਤ ਨਹੀਂ। ਦਸ ਦਈਏ ਕਿ ਉਧਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਇਸ ਲਈ ਤਿੰਨ ਦਸੰਬਰ ਦੀ ਗੱਲਬਾਤ ਦਾ ਪ੍ਰਸਤਾਵ ਰੱਖਿਆ ਹੈ।
ਦੂਜੇ ਪਾਸੇ ਖੇਤੀਬਾੜੀ ਮੰਤਰੀ ਨੇ ਇਹ ਵੀ ਇਲਜ਼ਾਮ ਲਗਾਇਆ ਹੈ ਕਿ ਕਾਂਗਰਸ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਵੀ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਕਿਸਾਨਾਂ ਦੇ ਹਿੱਤ ਲਈ ਕੰਮ ਕਰਨ ਲਈ ਵਚਨਬੱਧ ਹਨ।
