ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

 ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਪੰਜਾਬ ਯੂਨੀਵਰਸਿਟੀ ਕੈਂਪਸ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਅੱਜ ਹੋ ਰਹੀਆਂ ਹਨ। ਇਹਨਾਂ ਚੋਣਾਂ ਲਈ ਸੈਕਟਰ 14 ਸਥਿਤ ਪੀਯੂ ਦੇ ਮੁੱਖ ਕੈਂਪਸ ਤੇ ਸੈਕਟਰ 25 ਸਥਿਤ ਉੱਤਰੀ ਕੈਂਪਸ ਵਿੱਚ ਕੁੱਲ 169 ਬੂਥਾਂ ਤੇ 11984 ਵਿਦਿਆਰਥੀ ਵੋਟਰ ਆਪਣੀ ਵੋਟ ਪਾ ਰਹੇ ਹਨ। ਇਸ ਦੇ ਲਈ ਚੰਡੀਗੜ੍ਹ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਜਿਸ ਦੇ ਚਲਦਿਆਂ ਬਾਹਰੀ ਵਿਅਕਤੀਆਂ ਦੇ ਕੈਂਪਸ ਵਿੱਚ ਦਾਖਲ ਹੋਣ ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

Day Before Pu Elections, Freebies Offered To Students | Chandigarh News -  Times of India

ਜਾਣਕਾਰੀ ਮੁਤਾਬਕ ਪੀਯੂ ਕੈਂਪਸ ਵਿੱਚ 17 ਅਕਤੂਬਰ 2022 ਤੱਕ ਵੀ ਦਾਖਲਾ ਲੈਣ ਵਾਲੇ ਵਿਦਿਆਰਥੀ ਵੀ ਵੋਟ ਦਾ ਇਸਤੇਮਾਲ ਕਰ ਸਕਣਗੇ। ਜੇ ਅਜਿਹੇ ਵਿਦਿਆਰਥੀਆਂ ਕੋਲ ਕੋਈ ਪਛਾਣ ਪੱਤਰ ਆਦ ਨਹੀਂ ਵੀ ਹੋਵੇਗਾ ਤਾਂ ਉਹ ਆਪਣੇ ਕਿਸੇ ਵੀ ਪਛਾਣ ਪੱਤਰ ਸਮੇਤ ਚਾਲੂ ਸ਼ੈਸ਼ਨ ਵਾਲੀ ਫ਼ੀਸ ਸਲਿੱਪ ਦਿਖਾ ਕੇ ਵੀ ਪੋਲਿੰਗ ਕਮਰੇ ਅੰਦਰ ਦਾਖਲ ਹੋ ਸਕੇਗਾ ਤੇ ਸਬੰਧਤ ਵਿਭਾਗ ਵੱਲੋਂ ਜਾਂਚ ਪੂਰੀ ਕਰਨ ਉਪਰੰਤ ਉਸ ਨੂੰ ਵੋਟ ਦੀ ਆਗਿਆ ਦਿੱਤੀ ਜਾਵੇਗੀ।

ਯੁਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿੱਚ ਪੈਣ ਵਾਲੀਆਂ ਵੋਟਾਂ ਦੀ ਗਿਣਤੀ ਜ਼ਿਮਨੇਜ਼ੀਅਮ ਹਾਲ ਵਿੱਚ ਕੀਤੀ ਜਾਵੇਗੀ ਤੇ ਸ਼ਾਮ ਤੱਕ ਨਤੀਜੇ ਐਲਾਨ ਦਿੱਤੇ ਜਾਣਗੇ। ਡੀਨ ਵਿਦਿਆਰਥੀ ਭਲਾਈ ਵੱਲੋਂ ਵਿਦਿਆਰਥੀ ਵੋਟਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਵੋਟਾਂ ਪਾਉਣ ਲਈ ਆਪੋ-ਆਪਣੇ ਵਿਭਾਗਾਂ ਵਿੱਚ ਸਥਿਤ ਪੋਲਿੰਗ ਕਮਰਿਆਂ ਵਿੱਚ ਸਵੇਰੇ 9 ਵਜੇ ਪਹੁੰਚ ਜਾਣ ਤਾਂ ਜੋ 9.30 ਵਜੇ ਸ਼ੁਰੂ ਹੋਣ ਵਾਲੀ ਵੋਟਿੰਗ ਤੋਂ ਵਾਂਝੇ ਨਾ ਰਹਿ ਜਾਣ।

ਡੀਨ ਯੂਨੀਵਰਸਿਟੀ ਇੰਸਟਰੱਕਸ਼ਨਜ਼ ਦਫ਼ਤਰ ਤੋਂ ਮਿਲੀ ਜਾਣਕਾਰੀ ਮੁਤਾਬਕ ਵੋਟਾਂ ਵਾਲੇ ਦਿਨ 18 ਅਕਤੂਬਰ ਨੂੰ ਏਸੀ ਜੋਸ਼ੀ ਲਾਇਬਰੇਰੀ ਸਵੇਰੇ 6 ਵਜੇ ਤੋਂ ਰਾਤ ਦੇ 11 ਵਜੇ ਤੱਕ ਬੰਦ ਰਹੇਗੀ ਜਿਸ ਸਬੰਧੀ ਸਾਰੇ ਸਿੱਖਿਆ ਵਿਭਾਗਾਂ ਨੂੰ ਪੱਤਰ ਭੇਜਿਆ ਜਾ ਚੁੱਕਿਆ ਹੈ।

 

Leave a Reply

Your email address will not be published.