ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਜਿੱਤਣ ਤੋਂ ਬਾਅਦ ‘ਆਪ’ ਨੇ ਵਿੱਢਿਆ ‘ਮਿਸ਼ਨ 2024’

 ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਜਿੱਤਣ ਤੋਂ ਬਾਅਦ ‘ਆਪ’ ਨੇ ਵਿੱਢਿਆ ‘ਮਿਸ਼ਨ 2024’

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਜਿੱਤਣ ਮਗਰੋਂ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਵਿੱਚ ਸਾਲ 2024 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ ਨੂੰ ਨਗਰ ਨਿਗਮ ਚੋਣਾਂ ਵਿੱਚ ਵੀ ਵੱਡੀ ਜਿੱਤ ਹੋਈ ਸੀ। ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਵਿੱਚ ਪਹਿਲੀ ਵਾਰ ਚੋਣ ਮੈਦਾਨ ਵਿੱਚ ਉੱਤਰੀ ‘ਆਪ’ ਦੀ ਵਿਦਿਆਰਥੀ ਜੱਥੇਬੰਦੀ ਸੀਵਾਈਐਸਐਸ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਰਾਜਧਾਨੀ ਚੰਡੀਗੜ੍ਹ ਵਿੱਚ ‘ਆਪ’ ਹੋਰ ਮਜ਼ਬੂਤ ਹੋ ਗਈ ਹੈ।

Punjab Election: Arvind Kejriwal's Aam Aadmi Party set for 1st win outside  Delhi - Hindustan Times

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਬੂਥ ਪੱਧਰ ਤੇ ਕਮੇਟੀਆਂ ਬਣਾ ਕੇ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਪਾਰਟੀ ਵੱਲੋਂ ਕੀਤੇ ਕੰਮਾਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ। ‘ਆਪ’ ਚੰਡੀਗੜ੍ਹ ਦੇ ਪ੍ਰਧਾਨ ਪ੍ਰੇਮ ਗਰਗ ਨੇ ਕਿਹਾ ਕਿ ਪਾਰਟੀ ਸਾਲ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਸੰਬਰ 2022 ਵਿੱਚ ਚੰਡੀਗੜ੍ਹ ਨਗਰ ਨਿਗਮ ਵਿੱਚ ਹੋਣ ਵਾਲੀ ਮੇਅਰ ਦੀ ਚੋਣ ਵਿੱਚ ‘ਆਪ’ ਦਾ ਮੇਅਰ ਬਣਾ ਕੇ ਰਹੇਗੀ।

ਉਨ੍ਹਾਂ ਕਿਹਾ ਕਿ ਸਾਲ 2021 ’ਚ ਹੋਈ ਨਗਰ ਨਿਗਮ ਚੋਣਾਂ ਵਿੱਚ ਚੰਡੀਗੜ੍ਹ ਦੇ ਲੋਕਾਂ ਨੇ ‘ਆਪ’ ਦੇ ਸਭ ਤੋਂ ਵੱਧ ਕੌਂਸਲਰਾਂ ਨੂੰ ਜਿਤਾ ਕੇ ਨਗਰ ਨਿਗਮ ਵਿੱਚ ਭੇਜਿਆ ਹੈ ਪਰ ਭਾਜਪਾ ਨੇ ਧੋਖਾ ਨਾਲ ਆਪਣਾ ਮੇਅਰ ਬਣਾ ਲਿਆ। ਉਨ੍ਹਾਂ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ (ਆਪ) ਆਪਣਾ ਮੇਅਰ ਬਣਾ ਕੇ ਰਹੇਗੀ। ਗਰਗ ਨੇ ਕਿਹਾ ਕਿ ‘ਆਪ’ ਵੱਲੋਂ ਚੰਡੀਗੜ੍ਹ ਲੋਕ ਸਭਾ ਸੀਟ ’ਤੇ ਜਿੱਤ ਲਈ ਵੀ ਰਣਨੀਤੀ ਤਿਆਰ ਕੀਤੀ ਗਈ ਹੈ। ਇਸ ਲਈ ਬੂਥ ਪੱਧਰ ’ਤੇ ਕਮੇਟੀਆਂ ਬਣਾਈ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਪੰਜਾਬ ਦੇ ਲੋਕਾਂ ਨੇ 92 ਸੀਟਾਂ ’ਤੇ ‘ਆਪ’ ਨੂੰ ਜਿਤਵਾਇਆ ਹੈ।

Leave a Reply

Your email address will not be published.