ਪੰਜਾਬ ਯੂਨੀਵਰਸਿਟੀ ਦੇ VC ਨੇ ਆਪਣਾ ਕਾਰਜਕਾਲ ਪੂਰਾ ਹੋਣ ਪਹਿਲਾਂ ਹੀ ਦਿੱਤਾ ਅਸਤੀਫਾ

 ਪੰਜਾਬ ਯੂਨੀਵਰਸਿਟੀ ਦੇ VC ਨੇ ਆਪਣਾ ਕਾਰਜਕਾਲ ਪੂਰਾ ਹੋਣ ਪਹਿਲਾਂ ਹੀ ਦਿੱਤਾ ਅਸਤੀਫਾ

ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਰਾਜ ਕੁਮਾਰ ਨੇ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਦੀ ਥਾਂ ਤੇ ਡੀਨ ਆਫ਼ ਯੂਨੀਵਰਸਿਟੀ ਇੰਸਟ੍ਰਕਸ਼ਨ ਰੇਣੂ ਵਿਜ ਨੂੰ 16 ਜਨਵਰੀ ਤੋਂ ਕਾਰਜਕਾਰੀ ਵੀਸੀ ਬਣਾਇਆ ਗਿਆ ਹੈ। ਉਕਤ ਜਾਣਕਾਰੀ ਮੁਤਾਬਕ ਯੂਨੀਵਰਸਿਟੀ ਦੇ ਚਾਂਸਲਰ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀਸੀ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।

ਦੱਸ ਦਈਏ ਕਿ ਪ੍ਰੋਫੈਸਰ ਰਾਜ ਕੁਮਾਰ ਨੂੰ ਸਾਲ 2018 ਵਿੱਚ ਪੰਜਾਬ ਯੂਨੀਵਰਸਿਟੀ ਵਿੱਚ ਵੀਸੀ ਦਾ ਅਹੁਦਾ ਸੰਭਾਲਿਆ ਸੀ। ਅਜੇ ਉਹਨਾਂ ਦੇ ਕਾਰਜਕਾਲ ਦਾ ਕਰੀਬ ਡੇਢ ਸਾਲ ਬਾਕੀ ਸੀ। ਇਸ ਦੌਰਾਨ ਉਹਨਾਂ ਨੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ।

ਪੰਜਾਬ ਯੂਨੀਵਰਸਿਟੀ ਦੇ VC ਨੇ ਦਿੱਤਾ ਅਸਤੀਫਾ, DUI ਰੇਣੂ ਵਿਜ ਨੂੰ ਮਿਲਿਆ ਚਾਰਜ

ਜਾਣਕਾਰੀ ਮੁਤਾਬਕ 10 ਜਨਵਰੀ ਨੂੰ ਪ੍ਰੋਫ਼ੈਸਰ ਰਾਜ ਕੁਮਾਰ ਨੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ ਜਿਸ ਨੂੰ ਚਾਂਸਲਰ ਨੇ ਉਪ ਰਾਸ਼ਟਰਪਤੀ ਨੇ ਮਨਜ਼ੂਰ ਕਰ ਲਿਆ। ਕਾਬਲੇਗੌਰ ਹੈ ਕਿ ਉਹਨਾਂ ਦੇ ਕਾਰਜਕਾਲ ਦੇ ਆਖਰੀ ਸਮੇਂ ਵਿੱਚ ਉਹਨਾਂ ਨਾਲ ਕਈ ਵਿਵਾਦ ਵੀ ਜੁੜੇ ਸਨ।

Leave a Reply

Your email address will not be published. Required fields are marked *