ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਡੀਜੀਪੀ ਨੂੰ ਚਿੱਠੀ ਲਿਖ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਕੀਤੀ ਮੰਗ

 ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਡੀਜੀਪੀ ਨੂੰ ਚਿੱਠੀ ਲਿਖ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਕੀਤੀ ਮੰਗ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਯੂਨੀਵਰਸਿਟੀ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਮਾਮਲਾ ਬਹੁਤ ਗੰਭੀਰ ਹੈ।

ਇਸ ਸੰਬੰਧੀ ਉਨ੍ਹਾਂ ਨੇ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿੱਖ ਕੇ ਸਿਫ਼ਾਰਿਸ਼ ਕੀਤੀ ਹੈ ਕਿ, ‘ਇਸ ਮਾਮਲੇ ਦੀ ਜਾਂਚ ਕਿਸੇ ਉੱਚ ਅਧਿਕਾਰੀ ਤੋਂ ਕਰਵਾਈ ਜਾਵੇ। ਜਾਂਚ ਤੋਂ ਬਾਅਦ ਕੀਤੀ ਗਈ ਕਾਰਵਾਈ ਦੀ ਸਟੇਟਸ ਰਿਪੋਰਟ ਜਲਦ ਤੋਂ ਜਲਦ ਕਮਿਸ਼ਨ ਨੂੰ ਸੌਂਪੀ ਜਾਵੇ।’

ਜਾਣਕਾਰੀ ਅਨੁਸਾਰ ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਕਰਨ ਵਾਲੀ ਮੁਲਜ਼ਮ ਕੁੜੀ ਦੇ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਕਤ ਕੁੜੀ ਸ਼ਿਮਲਾ ’ਚ ਬੈਠੇ ਆਪਣੇ ਦੋਸਤ ਨੂੰ ਕੁੜੀਆਂ ਦੀਆਂ ਇਤਰਾਜ਼ਯੋਗ ਵੀਡੀਓਜ਼ ਭੇਜਦੀ ਸੀ। ਇਸ ਦੇ ਨਾਲ ਹੀ ਪੁਲਿਸ ਨੇ ਸ਼ਿਮਲਾ ਤੋਂ ਬੈਠੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Leave a Reply

Your email address will not be published.