News

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ’ਚ ਹੋ ਸਕਦੇ ਨੇ ਸ਼ਾਮਲ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਮਨੀਸ਼ਾ ਗੁਲਾਟੀ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਗੱਲ ਦੀ ਪੁਸ਼ਟੀ ਮਨੀਸ਼ਾ ਗੁਲਾਟੀ ਦੇ ਦਫ਼ਤਰ ਵੱਲੋਂ ਵੀ ਕਰ ਦਿੱਤੀ ਗਈ ਹੈ। ਉਹਨਾਂ ਨੇ ਟਵੀਟ ਕਰਕੇ ਪੰਜਾਬ ਚੋਣਾਂ 2022, ਪੰਜਾਬ ਪਾਲੀਟਿਕਸ ਹੈਸ਼ ਟੈਗ ਪਾਇਆ ਹੈ।

ਉਹਨਾਂ ਨੇ ਸ਼ਾਇਰਾਨਾ ਅੰਦਾਜ਼ ਵਿੱਚ ਇਸ਼ਾਰਾ ਕੀਤਾ ਕਿ ਘੁਟਣ ਵਾਲੀ ਸਿਆਸਤ ਵਿੱਚ ਹੁਣ ਨਵੀਂ ਸ਼ੁਰੂਆਤ ਹੋਵੇਗੀ ਜਿਸ ਵਿੱਚ ਮਨੀਸ਼ਾ ਦੀ ਆਵਾਜ਼ ਖੁੱਲ੍ਹ ਕੇ ਗੂੰਜੇਗੀ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦਰਮਿਆਨ ਕਈ ਮਸ਼ਹੂਰ ਹਸਤੀਆਂ ਸਿਆਸਤ ਵਿੱਚ ਸ਼ਾਮਲ ਹੋਈਆਂ ਹਨ। ਕੁਝ ਦਿਨ ਪਹਿਲਾਂ ‘ਦ ਗ੍ਰੇਟ ਖਲੀ’, ਪੰਜਾਬੀ ਗਾਇਕ ਜੱਸੀ ਜਸਰਾਜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹਨਾਂ ਵੱਲੋਂ ਪਾਰਟੀ ਲਈ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ।

Click to comment

Leave a Reply

Your email address will not be published.

Most Popular

To Top