ਪੰਜਾਬ ਰੋਡਵੇਜ਼ ਤੇ ਪਨਬੱਸ ਬੱਸਾਂ ਨੂੰ ਲੈ ਕੇ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ, ਕਮਰਸ਼ੀਅਲ ਸਮਾਨ ਲੱਦਣ ’ਤੇ ਲਾਈ ਰੋਕ

 ਪੰਜਾਬ ਰੋਡਵੇਜ਼ ਤੇ ਪਨਬੱਸ ਬੱਸਾਂ ਨੂੰ ਲੈ ਕੇ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ, ਕਮਰਸ਼ੀਅਲ ਸਮਾਨ ਲੱਦਣ ’ਤੇ ਲਾਈ ਰੋਕ

ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਬੱਸਾਂ ਵਿੱਚ ਕਮਰਸ਼ੀਅਲ ਸਮਾਨ ਲੱਦਣ ’ਤੇ ਰੋਕ ਲਾ ਦਿੱਤੀ ਗਈ ਹੈ ਕਿਉਂਕਿ ਇਨ੍ਹਾਂ ਬੱਸਾਂ ਨੂੰ ਸਵਾਰੀਆਂ ਢੋਹਣ ਲਈ ਚਲਾਇਆ ਜਾਂਦਾ ਹੈ। ਕੁਝ ਅਜਿਹੇ ਮਾਮਲੇ ਸਾਹਮਣੇ ਆਏ ਹਨ ਕਿ ਇਨ੍ਹਾਂ ਬੱਸਾਂ ਜ਼ਰੀਏ ਮਾਲ ਦੀ ਸਪਲਾਈ ਵੀ ਹੋਣ ਲੱਗੀ ਸੀ। ਇਸ ਦਾ ਨੋਟਿਸ ਲੈਂਦੇ ਹੋਏ ਟ੍ਰਾਂਸਪੋਰਟ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।

Free bus travel for women commences

ਵਿਭਾਗ ਦੇ ਡਿਪਟੀ ਡਾਇਰੈਕਟਰ ਟ੍ਰਾਂਸਪੋਰਟ ਪਰਨੀਤ ਸਿੰਘ ਮਿਨਹਾਸ ਨੇ ਇਕ ਲਿਖ਼ਤੀ ਹੁਕਮ ਜਾਰੀ ਕਰਕੇ ਪੂਰੇ ਪੰਜਾਬ ਦੇ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇ ਅਜਿਹਾ ਹੁੰਦਾ ਹੈ ਤਾਂ ਇਸ ਦੇ ਲਈ ਡਰਾਈਵਰ ਅਤੇ ਕੰਡਕਟਰ ਜ਼ਿੰਮੇਵਾਰ ਹੋਣਗੇ।

ਮਿਨਹਾਸ ਨੇ ਆਪਣੇ ਹੁਕਮਾਂ ‘ਚ ਕਿਹਾ ਕਿ ਅਜਿਹੀ ਕੋਈ ਸ਼ਿਕਾਇਤ ਜੇਕਰ ਸਾਹਮਣੇ ਆਈ ਤਾਂ ਮੁਲਾਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਇਹ ਹੁਕਮ ਉਦੋਂ ਆਏ, ਜਦੋਂ ਰੋਡਵੇਜ਼/ਪਨਬੱਸ ਦੀਆਂ ਬੱਸਾਂ ‘ਚ ਵਪਾਰਕ ਸਮਾਨ ਦੀ ਢੋਆ-ਢੁਆਈ ਹੋਣੀ ਸ਼ੁਰੂ ਹੋ ਗਈ ਸੀ।

Leave a Reply

Your email address will not be published. Required fields are marked *