Punjab

ਪੰਜਾਬ ਲਈ ਅਹਿਮ ਦਿਨ, ਵਿਧਾਨ ਸਭਾ ’ਚ ਦੂਜੇ ਦਿਨ ਖੇਤੀ ਬਿੱਲਾਂ ਨੂੰ ਲੈ ਕੇ ਵੱਡਾ ਫ਼ੈਸਲਾ ਲੈਣ ਦੇ ਆਸਾਰ

ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਕੀਤਾ ਜਾ ਰਿਹਾ ਹੈ। ਇਸ ਇਜਲਾਸ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ ਸਖ਼ਤ ਕਦਮ ਚੁੱਕੇ ਜਾਣ ਦੇ ਆਸਾਰ ਹਨ ਅਤੇ ਵਿਧਾਨ ਸਭਾ ਇਜਲਾਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਿਆਸੀ ਰਣਨੀਤੀ ਨੂੰ ਆਖਰੀ ਰੂਪ ਦੇ ਦਿੱਤਾ ਹੈ।

ਇਹ ਇਜਲਾਸ ਦੋ ਦਿਨਾਂ ਸੀ ਪਰ ਪਹਿਲੇ ਦਿਨ ਸ਼ਰਧਾਂਜਲੀਆਂ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਅੱਗੇ ਲਈ ਮੁਲਤਵੀ ਕਰ ਦਿੱਤੀ ਗਈ। ਅਕਾਲੀ ਦਲ ਤੇ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਨੂੰ ਘੇਰਨ ਦੀ ਪੂਰੀ ਤਿਆਰੀ ਵਿੱਚ ਸਨ। ਆਮ ਆਦਮੀ ਪਾਰਟੀ ਵੱਲੋਂ ਧਰਨੇ ਅਤੇ ਅਕਾਲੀ ਦਲ ਵੱਲੋਂ ਨਾਅਰੇਬਾਜ਼ੀ ਕੀਤੀ ਗਈ।

ਸੈਸ਼ਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ ਸੀ। ਸਰਕਾਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਖੇਤੀ ਬਿੱਲਾਂ ਖਿਲਾਫ਼ ਸਬੰਧਤ ਬਿੱਲ ਮੰਗਲਵਾਰ ਲਿਆਂਦਾ ਜਾਵੇਗਾ। ਬੇਸ਼ੱਕ ਕੈਪਟਨ ਸਰਕਾਰ ਵੱਲੋਂ ਕਿਹਾ ਗਿਆ ਕਿ ਮੰਗਲਵਾਰ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਬਿੱਲ ਪੇਸ਼ ਕੀਤਾ ਜਾਵੇਗਾ ਪਰ ਕੀ ਸਚਮੁੱਚ ਹੀ ਇਸ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ ਇਹ ਵੱਡਾ ਸਵਾਲ ਹੈ?

ਨਸ਼ਿਆਂ ਦਾ ਮੁੱਦਾ, ਬੇਅਦਬੀ ਮਾਮਲਿਆਂ ਦੀ ਜਾਂਚ ਦੇ ਮੁੱਦੇ ਸਮੇਤ ਘਰ-ਘਰ ਰੋਜ਼ਗਾਰ, ਸਮਾਰਟਫੋਨ, ਕਿਸਾਨ ਕਰਜ਼ ਮਾਫੀ ਜਿਹੇ ਮੁੱਦਿਆਂ ਤੇ ਕੈਪਟਨ ਸਰਕਾਰ ਹਮੇਸ਼ਾਂ ਘਿਰਦੀ ਰਹੀ ਹੈ। ਮੁਲਾਜ਼ਮ ਵਰਗ ਆਪਣੀਆਂ ਮੰਗਾਂ ਸੜਕਾਂ ‘ਤੇ ਉੱਤਰਦਾ ਹੈ। ਅਜਿਹੇ ‘ਚ ਹੁਣ ਕੈਪਟਨ ਸਰਕਾਰ ਕੋਲ ਇਹ ਮੌਕਾ ਹੈ ਕਿ ਉਹ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਧਾਨ ਸਭਾ ‘ਚ ਬਿੱਲ ਪਾਸ ਕਰਕੇ ਪੰਜਾਬ ਚ ਆਪਣਾ ਅਕਸ ਸੁਧਾਰ ਸਕਦੇ ਹਨ।

Click to comment

Leave a Reply

Your email address will not be published. Required fields are marked *

Most Popular

To Top