Punjab

ਪੰਜਾਬ ਲਈ ਬੁਰੀ ਖ਼ਬਰ, ਪੂਰੀ ਤਰ੍ਹਾਂ ਗੁੱਲ ਹੋ ਜਾਵੇਗੀ ਬੱਤੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਜੇਕਰ ਕਿਸਾਨਾਂ ਨੇ ਧਰਨਾ ਖਤਮ ਨਾ ਕੀਤਾ ਤਾਂ 3 ਜਾਂ 4 ਦਿਨਾਂ ਬਾਅਦ ਪੰਜਾਬ ਵਿਚ ਬਲੈਕ ਆਊਟ ਹੋ ਜਾਵੇਗਾ।

ਕਿਉਂਕਿ ਨਾ ਤਾਂ ਕਿਸੇ ਪਲਾਂਟ ਕੋਲ ਕੋਲਾ ਹੈ ਅਤੇ ਨਾ ਹੀ ਸਰਕਾਰ ਕੋਲ ਪੈਸੇ ਹਨ ਜੋ ਉੁਹ ਦੂਸਰੇ ਸੂਬਿਆਂ ਤੋਂ ਬਿਜਲੀ ਖਰੀਦ ਸਕੇ। ਇਸ ਦਾ ਸਭ ਤੋਂ ਵੱਡਾ ਅਸਰ ਪੰਜਾਬ ਦੇ ਆਮ ਲੋਕਾਂ ਨੂੰ ਹੀ ਭੁਗਤਣਾ ਪਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੀ ਲੜਾਈ ਕੇਂਦਰ ਨਾਲ ਹੈ ਪਰ ਉਨ੍ਹਾਂ ਦੇ ਸੰਘਰਸ਼ ਦਾ ਪੰਜਾਬ ਨੂੰ ਨੁਕਸਾਨ ਹੋ ਰਿਹਾ ਹੈ, ਜਿਸ ਬਾਰੇ ਕਿਸਾਨ ਜੱਥੇਬੰਦੀਆਂ ਨੂੰ ਸੋਚਣਾ ਚਾਹੀਦਾ ਹੈ।

ਕੈਪਟਨ ਨੇ ਕਿਸਾਨਾਂ ਨੂੰ ਦੁਬਾਰਾ ਅਪੀਲ ਕੀਤੀ ਕਿ ਉਨ੍ਹਾਂ ਨੂੰ ਪੰਜਾਬ ਦੀ ਥਾਂ ਦਿੱਲੀ ‘ਚ ਧਰਨੇ ਲਾਉਣੇ ਚਾਹੀਦੇ ਹਨ ਕਿਉਂਕਿ ਪੰਜਾਬ ‘ਚ ਧਰਨਿਆਂ ਕਾਰਨ ਆਰਥਿਕ ਗਤੀਵਿਧੀਆਂ ਨੂੰ ਢਾਹ ਲੱਗ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਮੰਤਰੀ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਕਰ ਰਹੇ ਹਨ ਤਾਂ ਜੋ ਇਸ ਸਮੱਸਿਆ ਨਾਲ ਨਜਿੱਠਿਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਇਕ ਵਾਰ ਫਿਰ ਬੇਨਤੀ ਕਰਕੇ ਰੇਲਵੇ ਲਾਈਨਾਂ ਉੱਤੇ ਦਿੱਤੇ ਜਾ ਰਹੇ ਧਰਨੇ ਨੂੰ ਖਤਮ ਕਰਨ ਦੀ ਅਪੀਲ ਕੀਤੀ।

Click to comment

Leave a Reply

Your email address will not be published. Required fields are marked *

Most Popular

To Top