ਪੰਜਾਬ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਲਈ ਕਾਂਗਰਸ ਕੱਲ੍ਹ ਕਰੇਗੀ ਮੀਟਿੰਗ
By
Posted on

ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਅੰਤਿਮ ਰੂਪ ਦੇਣ ਲਈ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ ਦੀ ਭਲਕੇ ਮੀਟਿੰਗ ਹੋਵੇਗੀ। ਸੂਬਾ ਵਿਧਾਨ ਸਭਾ ਚੋਣਾਂ 14 ਫਰਵਰੀ ਨੂੰ ਹੋਣੀਆਂ ਹਨ ਤੇ ਉਸ ਲਈ ਨੋਟੀਫਿਕੇਸ਼ਨ ਚੋਣ ਕਮਿਸ਼ਨ ਵੱਲੋਂ 14 ਜਨਵਰੀ ਨੂੰ ਜਾਰੀ ਕੀਤਾ ਜਾਣਾ ਹੈ।

ਕਾਂਗਰਸੀ ਆਗੂਆਂ ਨੇ ਦੱਸਿਆ ਕਿ ਕਾਂਗਰਸੀ ਉਮੀਦਵਾਰਾਂ ਦੀ ਸੂਚੀ 2 ਜਾਂ 3 ਚਰਨਾਂ ’ਚ ਜਾਰੀ ਕੀਤੀ ਜਾ ਸਕਦੀ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੇਂਦਰੀ ਚੋਣ ਕਮੇਟੀ (ਸੀ. ਈ. ਸੀ.) ਦੀ ਬੈਠਕ 13 ਜਨਵਰੀ ਨੂੰ ਸੱਦੀ ਗਈ ਹੈ।
ਕੋਵਿਡ ਦੇ ਵਧਦੇ ਕੇਸਾਂ ਨੂੰ ਵੇਖਦਿਆਂ ਇਹ ਬੈਠਕ ਵਰਚੁਅਲ ਤੌਰ ’ਤੇ ਬੁਲਾਈ ਗਈ ਹੈ। ਇਹ ਪਹਿਲੀ ਵਾਰ ਹੋਵੇਗਾ ਕਿ ਕੇਂਦਰੀ ਚੋਣ ਕਮੇਟੀ ਵਰਚੁਅਲ ਤੌਰ ’ਤੇ ਕਾਂਗਰਸੀ ਉਮੀਦਵਾਰਾਂ ਦੀ ਚੋਣ ਕਰੇਗੀ।
