News

ਪੰਜਾਬ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸਿੱਧੂ ਦਾ ਨਾਂ ਵੀ ਸ਼ਾਮਲ?

ਕਾਂਗਰਸ ਪਾਰਟੀ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਕਾਂਗਰਸ ਪਾਰਟੀ ਨੇ 30 ਸਟਾਰ ਪ੍ਰਚਾਰਕਾਂ ਦੇ ਨਾਵਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਵੱਡੇ ਚਿਹਰਿਆਂ ਵਿੱਚ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਅਤੇ ਰਾਹੁਲ ਗਾਂਧੀ ਸਮੇਤ ਪ੍ਰਿਅੰਕਾ ਗਾਂਧੀ ਦਾ ਨਾਂ ਵੀ ਸ਼ਾਮਲ ਹੈ, ਜੋ ਕਿ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ।

Image

ਇਸ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਰੀਸ਼ ਚੌਧਰੀ ਅਤੇ ਅੰਬਿਕਾ ਸੋਨੀ ਵੀ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਮੰਗਦੇ ਹੋਏ ਨਜ਼ਰ ਆਉਣਗੇ।

ਇਸ ਤੋਂ ਪਹਿਲਾਂ ਉਤਰਾਖੰਡ ਵਿੱਚ 14 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਬੀਤੇ ਦਿਨੀਂ ਸਟਾਰ ਪ੍ਰਚਾਰਕਾਂ ਦੀ ਜਾਰੀ ਕੀਤੀ ਗਈ ਸੂਚੀ ਵਿੱਚੋਂ ਨਵਜੋਤ ਸਿੱਧੂ ਦਾ ਨਾਂ ਕੱਟਿਆ ਗਿਆ ਸੀ।

Click to comment

Leave a Reply

Your email address will not be published.

Most Popular

To Top