News

ਪੰਜਾਬ ਵਿਧਾਨ ਸਭਾ ‘ਚ ਚੰਡੀਗੜ੍ਹ ਮੁੱਦੇ ‘ਤੇ ਸਰਬ ਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਚੰਡੀਗੜ੍ਹ ਵਿੱਚ ਮੁਲਾਜ਼ਮਾਂ ਤੇ ਕੇਂਦਰੀ ਨਿਯਮ ਲਾਗੂ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖਿਲਾਫ਼ ਪੇਸ਼ ਕੀਤੇ ਗਏ ਮਤੇ ਨੂੰ ਸਰਬ ਸੰਮਤੀ ਨਾਲ ਪਾਸ ਕੀਤਾ ਗਿਆ ਹੈ। ਇਹ ਪ੍ਰਸਤਾਵ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਦਨ ਵਿੱਚ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਜੋ ਧੱਕਾ ਹੋ ਰਿਹਾ ਹੈ, ਅਸੀਂ ਇਸ ਦੀ ਸਖ਼ਤ ਸ਼ਬਦਾਂ ‘ਚ ਨਿਖ਼ੇਧੀ ਕਰਦੇ ਹਾਂ।

ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਕੇਂਦਰ ਤੋਂ ਸਮਾਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਰਾਸ਼ਟਰਪਤੀ ਅੱਗੇ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮੈਂ ਪੂਰੀ ਦੁਨੀਆਂ ‘ਚ ਵੱਸਦੇ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਕਦੇ ਵੀ ਪਾਸਾ ਨਹੀਂ ਵੱਟੇਗੀ ਅਤੇ ਕਦੇ ਵੀ ਕੋਈ ਨਕਾਬ ਮੂੰਹ ‘ਤੇ ਨਹੀਂ ਪਾਵੇਗੀ।

ਭਗਵੰਤ ਮਾਨ ਨੇ ਕਿਹਾ ਕਿ ਅਸੀਂ ਜੋ ਵੀ ਕਰਾਂਗੇ, ਡੰਕੇ ਦੀ ਚੋਟ ‘ਤੇ ਕਰਾਂਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਲੋਕਾਂ ਨੂੰ ਜੋ ਘਾਟਾ ਪਿਆ ਹੈ, ਸਭ ਤੋਂ ਪਹਿਲਾਂ ਉਸ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਪੰਜਾਬ ਅਤੇ ਪੰਜਾਬੀਅਤ ਲਈ ਜਿੱਥੇ ਵੀ ਲੜਾਈ ਲੜਨੀ ਪਈ, ਅਸੀਂ ਲੜਾਂਗੇ ਕਿਉਂਕਿ ਪੰਜਾਬ ਨੂੰ ਦੇਸ਼ ਦਾ ਸਿਰਮੌਰ ਸੂਬਾ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਪੈਰਾਂ ‘ਚ ਪਈਆਂ ਜੰਜ਼ੀਰਾਂ ਨੂੰ ਤੋੜ ਕੇ ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਵਾਂਗੇ। ਪੰਜਾਬ ਨਾਲ ਹੋ ਰਹੇ ਧੱਕੇ ਦੀ ਅਸੀਂ ਸਖ਼ਤ ਤੇ ਸਾਫ਼ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਪੰਜਾਬ ਦੇ ਹੱਕਾਂ ਲਈ ਅਸੀਂ ਕਦੇ ਵੀ ਕੋਈ ਦੋਗਲੀ ਨੀਤੀ ਨਹੀਂ ਅਪਣਾਵਾਂਗੇ।

Click to comment

Leave a Reply

Your email address will not be published.

Most Popular

To Top