ਪੰਜਾਬ ਵਿਧਾਨ ਸਭਾ ’ਚ 8 ਤਰੀਕ ਨੂੰ ਰੱਦ ਹੋਣਗੇ ਖੇਤੀ ਕਾਨੂੰਨ, CM ਚੰਨੀ ਨੇ ਰਾਜੇਵਾਲ ਨਾਲ ਫੋਨ ’ਤੇ ਕੀਤੀ ਗੱਲਬਾਤ
By
Posted on

ਪੰਜਾਬ ਸਰਕਾਰ ਨੇ ਕਿਸਾਨ ਜਥੇਬੰਦੀਆਂ ਤੋਂ ਖੇਤੀ ਕਾਨੂੰਨਾਂ ਨੁੰ ਰੱਦ ਕਰਨ ਲਈ ਪ੍ਰਸਤਾਵ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਫੋਨ ‘ਤੇ ਗੱਲਬਾਤ ਕੀਤੀ ਹੈ। ਫੋਨ ਕਾਲ ਦੌਰਾਨ ਮੁੱਖ ਮੰਤਰੀ ਨੇ ਰਾਜੇਵਾਲ ਨੂੰ ਭਰੋਸਾ ਦਵਾਇਆ ਹੈ ਕਿ ਜਿਵੇਂ ਵੀ ਕਿਸਾਨ ਜਥੇਬੰਦੀਆਂ ਲਿਖ ਕੇ ਦੇਣਗੀਆਂ ਵਿਧਾਨ ਸਭਾ ਵਿੱਚ ਮਤੇ ਨੂੰ ਇੰਨ ਬਿੰਨ ਪਾਸ ਕਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਇਹ ਵੀ ਇਲਜ਼ਾਮ ਲਾਇਆ ਕਿ ਪਿਛਲੀ ਕੈਪਟਨ ਸਰਕਾਰ ਆਪਣੀ ਸਰਕਾਰ ਟੁੱਟਣ ਤੋਂ ਡਰਦੀ ਸੀ ਜਿਸ ਕਾਰਨ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਸਕੀ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਕਾਨੁੰਨਾਂ ਨੂੰ ਰੱਦ ਕਰਨ ਲਈ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਸ ਇਜਲਾਸ ਦੌਰਾਨ ਪੰਜਾਬ ਦੀਆਂ ਸਰਹੱਦਾਂ ‘ਤੇ ਬੀ.ਐੱਸ.ਐੱਫ ਦਾ ਦਾਇਰਾ ਵਧਾਏ ਜਾਣ ਨੂੰ ਲੈ ਕੇ ਵੀ ਮਤਾ ਲਿਆਂਦਾ ਜਾਵੇਗਾ।
