ਪੰਜਾਬ ਵਿਧਾਨ ਸਭਾ ਦਾ ਇਜਲਾਸ ਦੀ ਵਧਾਈ ਮਿਆਦ, 3 ਅਕਤੂਬਰ ਤੱਕ ਚੱਲੇਗਾ ਸੈਸ਼ਨ

 ਪੰਜਾਬ ਵਿਧਾਨ ਸਭਾ ਦਾ ਇਜਲਾਸ ਦੀ ਵਧਾਈ ਮਿਆਦ, 3 ਅਕਤੂਬਰ ਤੱਕ ਚੱਲੇਗਾ ਸੈਸ਼ਨ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਅੱਜ ਤੋਂ ਸ਼ੁਰੂ ਹੋ ਗਈ ਹੈ। ਕਾਰਵਾਈ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਦੱਸਿਆ ਕਿ ਵਿਧਾਨ ਸਭਾ ਦੇ ਇਜਲਾਸ ਦੀ ਕਾਰਵਾਈ ਦੀ ਮਿਆਦ 3 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ। ਉਹਨਾਂ ਨੇ ਵਿਧਾਨ ਸਭਾ ਦੇ ਕੰਮਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 27 ਸਤੰਬਰ, ਦਿਨ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ।

28 ਸਤੰਬਰ ਦਿਨ ਬੁੱਧਵਾਰ ਨੂੰ ਵਿਧਾਨ ਸਭਾ ਦੀ ਛੁੱਟੀ ਰਹੇਗੀ, 29 ਸਤੰਬਰ, ਦਿਨ ਵੀਰਵਾਰ ਦੁਪਹਿਰ ਬਾਅਦ 2 ਵੇਜ ਗ਼ੈਰ-ਸਰਕਾਰੀ ਕੰਮਕਾਜ ਕੀਤੇ ਜਾਣਗੇ। 30 ਸਤੰਬਰ, ਦਿਨ ਸ਼ੁੱਕਰਵਾਰ ਸਵੇਰੇ 11 ਵਜੇ ਵਿਧਾਨਿਕ ਕੰਮਕਾਰ ਕੀਤੇ ਜਾਣਗੇ। 1 ਅਕਤੂਬਰ, ਦਿਨ ਸ਼ਨੀਵਾਰ ਅਤੇ 2 ਅਕਤੂਬਰ ਦਿਨ ਐਤਵਾਰ ਨੂੰ ਛੁੱਟੀ ਰਹੇਗੀ। 3 ਅਕਤਬੂਰ, ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 2 ਵਜੇ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਲਈ ਪ੍ਰਸਤਾਵ ਪੇਸ਼ ਕੀਤਾ ਜਾਵੇਗਾ।

ਇਜਲਾਸ ਦੌਰਾਨ ਵਿਰੋਧੀ ਧਿਰ ਨੂੰ ਘੇਰਨ ਦੀ ਸਰਕਾਰ ਵਲੋਂ ਪੂਰੀ ਤਿਆਰੀ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਦੁਪਹਿਰ ਵੇਲੇ ਭਰੋਸੇ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸਦਨ ਨੂੰ ਮੰਤਰੀ ਮੰਡਲ ਉਤੇ ਭਰੋਸਾ ਹੈ। ਉਧਰ, ਸਦਨ ‘ਚੋਂ ਵਾਕਆਊਟ ਤੋਂ ਬਾਅਦ ਭਾਜਪਾ ਵੱਲੋਂ ਸੈਕਟਰ 37 ‘ਚ ਜਨਤਾ ਦੀ ਵਿਧਾਨ ਸਭਾ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਦੌਰਾਨ ਭਗਵੰਤ ਮਾਨ ਨੇ ਭਾਜਪਾ ਉਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਆਖਿਆ ਕਿ ਭਾਜਪਾ ਨੇ ਅੱਜ ਬਾਹਰ ਆਪਣੀ ਖਿਆਲੀ ਵਿਧਾਨ ਸਭਾ ਲਾਈ ਹੋਈ ਹੈ। ਉਸ ਦੇ ਸਪੀਕਰ ਨੇ ਅਜੈਬ ਸਿੰਘ ਭੱਟੀ, ਬਾਕੀ ਮੰਤਰੀ ਮੰਡਲ ਦੀ ਉਡੀਕ ਕੀਤੀ ਜਾ ਰਹੀ ਹੈ ਤੇ ਸ਼ਾਇਦ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਚੁਣ ਲਿਆ ਜਾਵੇ। ਉਨ੍ਹਾਂ ਇਸ ਨੂੰ ਡਰਾਮਾ ਦੱਸਿਆ।

 

Leave a Reply

Your email address will not be published.