ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾ ਸੈਸ਼ਨ ਅੱਜ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਚਰਚਾ

 ਪੰਜਾਬ ਵਿਧਾਨ ਸਭਾ ਦਾ ਇੱਕ ਦਿਨਾ ਸੈਸ਼ਨ ਅੱਜ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਚਰਚਾ

ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸੈਸ਼ਨ ਅੱਜ (ਮੰਗਲਵਾਰ) ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸੈਸ਼ਨ ਵਿੱਚ ਆਪ ਸਰਕਾਰ ਵੱਲੋਂ ਪਰਾਲੀ ਸਾੜਨ, ਜੀਐਸਟੀ ਅਤੇ ਬਿਜਲੀ ਸਪਲਾਈ ਵਰਗੇ ਮੁੱਦਿਆਂ ਤੇ ਚਰਚਾ ਕੀਤੀ ਜਾਵੇਗੀ। ਇੱਕ ਦਿਨਾਂ ਵਿਧਾਨ ਸਭਾ ਸੈਸ਼ਨ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ।

Punjab Vidhan Sabha Session on June 24 - YesPunjab.com

ਇਸ ਦੇ ਨਾਲ ਹੀ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਵਿਰੋਧੀ ਧਿਰ ਨੇ ਰੇਤ ਦੀ ਨਜਾਇਜ਼ ਮਾਈਨਿੰਗ, ਐਸਵਾਈਐਲ ਅਤੇ ਕਾਨੂੰਨ ਵਿਵਸਥਾ ਵਰਗੇ ਕਈ ਮੁੱਦਿਆਂ ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ ਹੈ।  ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸੈਸ਼ਨ ਦੌਰਾਨ ਇਹ ਦੇਖਣਾ ਦਿਲਚਸਪ ਹੋਵੇਗਾ ਕਿ ‘ਆਪ’ ਸਰਕਾਰ ਵਿਧਾਨ ਸਭਾ ‘ਚ ਵਿਸ਼ਵਾਸ ਮਤ ਲਿਆਉਂਦੀ ਹੈ ਜਾਂ ਨਹੀਂ।

ਇਸ ਤੋਂ ਪਹਿਲਾਂ ਰਾਜਪਾਲ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕਰਨ ਦੀ ਇਜਾਜ਼ਤ ਵਾਪਸ ਲੈ ਲਈ ਸੀ, ਜਦੋਂ ‘ਆਪ’ ਸਰਕਾਰ ਸਿਰਫ਼ ਵਿਸ਼ਵਾਸ ਮਤ ਲਿਆਉਣਾ ਚਾਹੁੰਦੀ ਸੀ। ਜਿਸ ਤੋਂ ਬਾਅਦ ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਦੇ ਆਯੋਜਨ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਸਦਨ ਬੁਲਾਉਣ ਦੀ ਮਨਜ਼ੂਰੀ ਦਿੱਤੀ ਹੈ।

 

Leave a Reply

Your email address will not be published.