Punjab

ਪੰਜਾਬ ਵਿਧਾਨ ਸਭਾ ਦਾ ‘ਵਿਸ਼ੇਸ਼ ਇਜਲਾਸ’ ਅੱਜ ਤੋਂ, ਖੇਤੀ ਕਾਨੂੰਨਾਂ ਖ਼ਿਲਾਫ਼ ਲਿਆ ਜਾ ਸਕਦੈ ਵੱਡਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਅੱਜ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ 2 ਦਿਨਾ ਵਿਸ਼ੇਸ਼ ਇਜਲਾਸ ਕੀਤਾ ਜਾ ਰਿਹਾ ਹੈ। ਇਸ ਇਜਲਾਸ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ ਸਖ਼ਤ ਕਦਮ ਚੁੱਕੇ ਜਾਣ ਦੇ ਆਸਾਰ ਹਨ ਅਤੇ ਵਿਧਾਨ ਸਭਾ ਇਜਲਾਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਿਆਸੀ ਰਣਨੀਤੀ ਨੂੰ ਆਖਰੀ ਰੂਪ ਦੇ ਦਿੱਤਾ ਹੈ।

ਸਾਰੇ ਸਿਆਸੀ ਲੀਡਰਾਂ ਦੀਆਂ ਨਜ਼ਰਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਜਾਣ ਵਾਲੇ ਕਦਮ ਵੱਲ ਟਿਕੀਆਂ ਹੋਈਆਂ ਹਨ। ਕਾਂਗਰਸੀ ਹਲਕਿਆਂ ਤੋਂ ਪਤਾ ਲਗਿਆ ਹੈ ਕਿ ਕੈਪਟਨ ਕਿਸਾਨਾਂ ਦੇ ਹੱਕ ਵਿੱਚ ਕੋਈ ਵੱਡਾ ਕਦਮ ਚੁੱਕ ਸਕਦੇ ਹਨ।

ਕੈਪਟਨ ਅਮਰਿੰਦਰ ਸਿੰਘ ਪਿਛਲੇ 2 ਦਿਨਾਂ ਤੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਅਪਣੇ ਕਰੀਬੀ ਸਾਥੀਆਂ ਨਾਲ ਇਸ ਮਸਲੇ ਸਬੰਧੀ ਵਿਚਾਰ ਕਰਨ ਲੱਗੇ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਜਿਹਨਾਂ ਨੇ ਇਸ ਤੋਂ ਪਹਿਲਾਂ ਵੀ ਅਪਣੇ ਪਹਿਲੇ ਕਾਰਜਕਾਲ ਦੌਰਾਨ ਨਦੀ ਜਲ ਨਾਲ ਸਬੰਧਿਤ ਸਾਰੇ ਸਮਝੌਤਿਆਂ ਨੂੰ ਰੱਦ ਕਰ ਕੇ ਇਤਿਹਾਸਿਕ ਕਦਮ ਚੁੱਕਿਆ ਸੀ।

ਮੰਨਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸੂਬੇ ਦੇ ਕਾਨੂੰਨਾਂ ‘ਚ ਜ਼ਰੂਰੀ ਸੋਧ ਕੀਤੀ ਜਾ ਸਕਦੀ ਹੈ। ਦਸ ਦਈਏ ਕਿ ਕਿਸਾਨਾਂ ਸਣੇ ਪੰਜਾਬ ਅਤੇ ਹੋਰ ਸੂਬਿਆਂ ਦੇ ਲੋਕਾਂ ਵੱਲੋਂ ਇਹਨਾਂ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਖੇਤੀ ਬਿੱਲਾਂ ਨੂੰ ਰੱਦ ਕਰਵਾ ਕੇ ਹੀ ਦਮ ਲੈਣਗੇ।

Click to comment

Leave a Reply

Your email address will not be published.

Most Popular

To Top