Punjab

ਪੰਜਾਬ ਵਿਧਾਨ ਸਭਾ ਦੇ ‘ਵਿਸ਼ੇਸ਼ ਇਜਲਾਸ’ ਚ ਸ਼ਾਮਲ ਹੋਣ ਲਈ ਪਹੁੰਚੇ ਨਵਜੋਤ ਸਿੱਧੂ

ਲੰਬੇ ਸਮੇਂ ਤੋਂ ਸਿਆਸਤ ਤੋਂ ਦੂਰੀ ਬਣਾਈ ਬੈਠੇ ਨਵਜੋਤ ਸਿੰਘ ਸਿੱਧੂ ਹੁਣ ਸੁਰਖ਼ੀਆਂ ਵਿੱਚ ਰਹਿੰਦੇ ਹਨ। ਹਾਲ ਹੀ ਵਿੱਚ ਖ਼ਬਰ ਸਾਹਮਣੇ ਆਈ ਹੈ ਕਿ ਉਹ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਨਵਜੋਤ ਸਿੱਧੂ ਸਿੱਧੂ ਸ਼ਾਮਲ ਹੋਣਗੇ। ਉਹ ਅੱਜ ਇਜਲਾਸ ਵਿੱਚ ਵਿੱਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚ ਗਏ ਹਨ।

ਕੈਬਨਿਟ ਮੰਤਰੀ ਦਾ ਅਹੁਦਾ ਛੱਡਣ ਮਗਰੋਂ ਸਿੱਧੂ ਪਹਿਲੀ ਵਾਰ ਵਿਧਾਨ ਸਭਾ ਪਹੁੰਚਣਗੇ। ਸਿੱਧੂ ਨੇ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਮਗਰੋਂ ਮੰਤਰੀ ਦਾ ਅਹੁਦਾ ਛੱਡਿਆ ਸੀ ਤੇ ਫਿਰ ਕਿਸੇ ਵਿਧਾਨ ਸਭਾ ਇਜਲਾਸ ਵਿੱਚ ਸ਼ਾਮਲ ਨਹੀਂ ਹੋਏ। ਇਸ ਸੈਸ਼ਨ ‘ਚ ਨਵਜੋਤ ਸਿੱਧੂ ਦੀ ਹਾਜ਼ਰੀ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਸੀ।

ਸਿੱਧੂ ਜਿਸ ਤਰ੍ਹਾਂ ਮੋਗਾ ਰੈਲੀ ਤੋਂ ਬਾਅਦ ਪੰਜਾਬ ਕਾਂਗਰਸ ਤੋਂ ਇੱਕ ਵਾਰ ਫਿਰ ਲਾਂਭੇ ਦਿਖਾਈ ਦੇ ਰਹੇ ਹਨ, ਉਸ ਤੋਂ ਇਹ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਸ਼ਾਇਦ ਉਹ ਸਦਨ ‘ਚ ਹਾਜ਼ਰ ਨਾ ਹੋਣ। ਦਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਅੱਜ 19 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ 2 ਦਿਨਾ ਵਿਸ਼ੇਸ਼ ਇਜਲਾਸ ਕੀਤਾ ਜਾ ਰਿਹਾ ਹੈ।

ਇਸ ਇਜਲਾਸ ਦੌਰਾਨ ਖੇਤੀ ਕਾਨੂੰਨਾਂ ਖ਼ਿਲਾਫ ਸਖ਼ਤ ਕਦਮ ਚੁੱਕੇ ਜਾਣ ਦੇ ਆਸਾਰ ਹਨ ਅਤੇ ਵਿਧਾਨ ਸਭਾ ਇਜਲਾਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਿਆਸੀ ਰਣਨੀਤੀ ਨੂੰ ਆਖਰੀ ਰੂਪ ਦੇ ਦਿੱਤਾ ਹੈ। ਸਾਰੇ ਸਿਆਸੀ ਲੀਡਰਾਂ ਦੀਆਂ ਨਜ਼ਰਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਜਾਣ ਵਾਲੇ ਕਦਮ ਵੱਲ ਟਿਕੀਆਂ ਹੋਈਆਂ ਹਨ।

ਕਾਂਗਰਸੀ ਹਲਕਿਆਂ ਤੋਂ ਪਤਾ ਲਗਿਆ ਹੈ ਕਿ ਕੈਪਟਨ ਕਿਸਾਨਾਂ ਦੇ ਹੱਕ ਵਿੱਚ ਕੋਈ ਵੱਡਾ ਕਦਮ ਚੁੱਕ ਸਕਦੇ ਹਨ। ਕੈਪਟਨ ਅਮਰਿੰਦਰ ਸਿੰਘ ਪਿਛਲੇ 2 ਦਿਨਾਂ ਤੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਅਪਣੇ ਕਰੀਬੀ ਸਾਥੀਆਂ ਨਾਲ ਇਸ ਮਸਲੇ ਸਬੰਧੀ ਵਿਚਾਰ ਕਰਨ ਲੱਗੇ ਹੋਏ ਹਨ।

ਕੈਪਟਨ ਅਮਰਿੰਦਰ ਸਿੰਘ ਜਿਹਨਾਂ ਨੇ ਇਸ ਤੋਂ ਪਹਿਲਾਂ ਵੀ ਅਪਣੇ ਪਹਿਲੇ ਕਾਰਜਕਾਲ ਦੌਰਾਨ ਨਦੀ ਜਲ ਨਾਲ ਸਬੰਧਿਤ ਸਾਰੇ ਸਮਝੌਤਿਆਂ ਨੂੰ ਰੱਦ ਕਰ ਕੇ ਇਤਿਹਾਸਿਕ ਕਦਮ ਚੁੱਕਿਆ ਸੀ। ਮੰਨਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸੂਬੇ ਦੇ ਕਾਨੂੰਨਾਂ ‘ਚ ਜ਼ਰੂਰੀ ਸੋਧ ਕੀਤੀ ਜਾ ਸਕਦੀ ਹੈ।
 

Click to comment

Leave a Reply

Your email address will not be published. Required fields are marked *

Most Popular

To Top