News

ਪੰਜਾਬ ਵਿਧਾਨ ਸਭਾ ਦੇ ਸਪੀਕਰ ਹੋਣਗੇ ਕੁਲਤਾਰ ਸਿੰਘ ਸੰਧਵਾਂ

ਆਮ ਆਦਮੀ ਪਾਰਟੀ ਵੱਲੋਂ 10 ਮੰਤਰੀਆਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਵਜੋਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਦੀ ਕੈਬਨਿਟ ਵਿੱਚ 10 ਕੈਬਨਿਟ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਭਗਵੰਤ ਮਾਨ ਨੇ ਇਹਨਾਂ ਵਿਧਾਇਕਾਂ ਨੂੰ ਮੰਤਰੀਆਂ ਵਿੱਚ ਸ਼ਾਮਲ ਕਰਨ ਤੇ ਵਧਾਈ ਦਿੱਤੀ ਹੈ। ਕੈਬਨਿਟ ਵਿੱਚ ਲਏ ਗਏ ਇਹਨਾਂ 10 ਵਿਧਾਇਕਾਂ ਨੂੰ 19 ਮਾਰਚ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਵਾਉਣਗੇ। ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ।

ਆਮ ਆਦਮੀ ਪਾਰਟੀ ਵੱਲੋਂ 10 ਮੰਤਰੀਆਂ ਦੇ ਐਲਾਨ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਵਜੋਂ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਫ਼ੈਸਲੇ ਤੋਂ ਬਾਅਦ ਕੁਲਤਾਰ ਸਿੰਘ ਸੰਧਵਾਂ ਨੇ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ। ਉਹਨਾਂ ਨੇ ਸਪੀਕਰ ਨਿਯੁਕਤ ਕਰਨ ਦੇ ਲਈ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।

Click to comment

Leave a Reply

Your email address will not be published.

Most Popular

To Top