News

ਪੰਜਾਬ ਵਿਧਾਨ ਸਭਾ ਵਿਸ਼ੇਸ਼ ਇਜਲਾਸ ਦੌਰਾਨ ਅਕਾਲੀ ਦਲ ਨੇ ਭੇਜਿਆ ਖ਼ਾਸ ਪ੍ਰਸਤਾਵ

ਅੱਜ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਇਜਲਾਸ ਚੱਲ ਰਿਹਾ ਹੈ। ਇਹ ਇਜਲਾਸ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲ ਦਲ ਨੇ ਸਪੀਕਰ ਨੂੰ ਖ਼ਾਸ ਪ੍ਰਸਤਾਵ ਭੇਜਿਆ ਹੈ ਤੇ ਇਸ ਨੂੰ ਪਾਸ ਕਰਨ ਦੀ ਮੰਗ ਕੀਤੀ ਹੈ। ਅਕਾਲੀ ਦਲ ਵੱਲੋਂ ਮੰਗ ਕੀਤੀ ਗਈ ਹੈ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਮਨਾਇਆ ਜਾਵੇ।

6th Session of 15th Punjab Vidhan Sabha from December 13

ਇਸ ਸਬੰਧੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਪ੍ਰਸਤਾਵ ਭੇਜਿਆ ਗਿਆ ਹੈ। ਅਕਾਲੀ ਦਲ ਵੱਲੋਂ ਇਸ ਪ੍ਰਸਤਾਵ ਨੂੰ ਪਾਸ ਕਰਨ ਦੀ ਮੰਗ ਸਪੀਕਰ ਅੱਗੇ ਰੱਖੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਦਮ ਦਾ ਸਿਰਫ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਜੀ ਦੀ ਮਹਾਨ ਕੁਰਬਾਨੀ ਬਾਰੇ ਜਾਣੂ ਕਰਵਾਏਗਾ, ਸਗੋਂ ਦੇਸ਼ ਵਿੱਚ ਸਾਰੇ ਧਰਮਾਂ ਅਤੇ ਸੰਪਰਦਾਵਾਂ ਲਈ ਧਾਰਮਿਕ ਸਹਿਣਸ਼ੀਲਤਾ ਅਤੇ ਸਤਿਕਾਰ ਦਾ ਸੰਦੇਸ਼ ਵੀ ਫੈਲਾਵੇਗਾ।
 

Click to comment

Leave a Reply

Your email address will not be published.

Most Popular

To Top