News

ਪੰਜਾਬ ਵਿਧਾਨ ਸਭਾ ਸ਼ੁਰੂ ਹੋਣ ਤੋਂ ਪਹਿਲਾਂ ‘ਆਪ’ ਤੇ ‘ਅਕਾਲੀ ਦਲ’ ਨੇ ਕੀਤਾ ਪ੍ਰਦਰਸ਼ਨ

ਅੱਜ ਵੀ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ ਜਾਵੇਗਾ। 8 ਮਾਰਚ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਦਾ ਬਜਟ ਪੇਸ਼ ਕੀਤਾ ਗਿਆ ਸੀ ਜਿਸ ਵਿੱਚ ਪੰਜਾਬੀਆਂ ਲਈ ਬਹੁਤ ਸਾਰੀਆਂ ਸੌਗ਼ਾਤਾਂ ਸਨ। ਅੱਜ ਬਜਟ ਸ਼ੁਰੂ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਕਾਂਗਰਸ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਹੈ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਹਨ ਉਹ ਨਿਰੇ ਝੂਠ ਦੀ ਪੰਡ ਹਨ ਇਸ ਲਈ ਉਹ ਵਿਧਾਨ ਸਭਾ ਵਿੱਚ ਇਹ ਪੰਡਾਂ ਲਿਜਾ ਰਹੇ ਹਨ। ਦਸ ਦਈਏ ਕਿ ਮਨਪ੍ਰੀਤ ਸਿੰਘ ਬਾਦਲ ਨੇ ਬਜਟ ਵਿੱਚ ਕਿਸਾਨੀ ਕਰਜ਼ਿਆਂ ’ਤੇ ਲੀਕ ਮਾਰਨ ਤੇ ਮੁਫ਼ਤ ਬਿਜਲੀ ਲਈ ਸਬਸਿਡੀ ਦੀ ਵਿਵਸਥਾ ਕੀਤੀ ਗਈ ਹੈ।

1.13 ਲੱਖ ਕਿਸਾਨਾਂ ਦੇ 1186 ਕਰੋੜ ਰੁਪਏ ਕਰਜ਼ਿਆਂ ਤੇ ਬਜ਼ਮੀਨੇ ਕਿਸਾਨਾਂ ਦੇ 526 ਕਰੋੜ ਰੁਪਏ ਦੇ ਕਰਜ਼ਿਆਂ ਨੂੰ ਮੁਆਫ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਸਪਲਾਈ ਮੁਹੱਈਆ ਕਰਾਉਣ ਲਈ ਬਜਟ ਵਿੱਚ 7180 ਕਰੋੜ ਰੁਪਏ ਰੱਖੇ ਗਏ ਹਨ। ਪੰਜਾਬ ਇਨੋਵੇਸ਼ਨ ਫੰਡ ਲਈ 150 ਕਰੋੜ ਰੁਪਏ ਰੱਖਿਆ ਗਿਆ ਹੈ।                                    

Click to comment

Leave a Reply

Your email address will not be published. Required fields are marked *

Most Popular

To Top