News

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਮਿਲੇਗੀ ਇਹ ਖ਼ਾਸ ਸਹੂਲਤ

ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਵਿੱਚ ਕੁਝ ਹੀ ਸਮਾਂ ਬਾਕੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਅੱਜ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਚੋਣਾਂ ਸਬੰਧੀ ਮਹੱਤਵਪੂਰਨ ਦਿੰਦੇ ਹੋਏ ਉਹਨਾਂ ਕਿਹਾ ਕਿ ਪੰਜਾਬ ਦੇ 23 ਜ਼ਿਲ੍ਹੇ ਅਤੇ 117 ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਤੇ ਕੀਤੀਆਂ ਜਾ ਰਹੀਆਂ ਹਨ।

Assembly Elections 2017: First round of polling peacefully concludes in  Punjab, Goa | National News – India TV

ਉਹਨਾਂ ਕਿਹਾ ਕਿ ਪੰਜਾਬ ਵਿੱਚ 2 ਕਰੋੜ 9 ਲੱਖ ਵੋਟਰ ਹਨ ਜੋ ਕਿ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਹਨਾਂ ਵਿਚੋਂ 1.1 ਕਰੋੜ ਪੁਰਸ਼ ਅਤੇ 99 ਲੱਖ ਔਰਤਾਂ ਹਨ। ਚੋਣ ਅਧਿਕਾਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਮਹਿਲਾ, ਪੁਰਸ਼ ਅਤੇ ਟਰਾਂਸਜੈਂਡਰ ਸਾਰੇ ਬਰਾਬਰ ਹਨ।

ਇਸ ਵਾਰ ਟਰਾਂਸਜੈਂਡਰ ਵੀ ਵੋਟਿੰਗ ਕਰਨਗੇ। ਉਹਨਾਂ ਕਿਹਾ ਕਿ ਸਾਡੇ ਕੋਲ 8.6 ਲੱਖ ਫਾਰਮ ਵੋਟ ਦੇ ਲਈ ਆਏ ਹਨ ਅਤੇ ਇਸ ਵਾਰ ਆਨਲਾਈਨ ਵੋਟਿੰਗ ਦੀ ਵੀ ਲੋਕਾਂ ਨੂੰ ਖਾਸ ਸਹੂਲਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਐਨਆਰਆਈਜ਼ ਦਾ ਵੀ ਖਾਸ ਧਿਆਨ ਰੱਖਿਆ ਜਾਵੇਗਾ। ਇਹ ਵੀ ਕਿਹਾ ਗਿਆ ਹੈ ਕਿ ਜਿਹਨਾਂ ਕੋਲ ਵੀ ਇੰਡੀਅਨ ਪਾਸਪੋਰਟ ਹਨ ਉਹ ਆਪਣਾ ਵੋਟ ਬਣਵਾ ਲੈਣ ਅਤੇ ਆਨਲਾਈਨ ਵੋਟਿੰਗ ਵੀ ਕੀਤੀ ਜਾਵੇਗੀ।

ਚੋਣਾਂ ਦੌਰਾਨ ਹਥਿਆਰਾਂ ਨੂੰ ਜਮ੍ਹਾ ਕਰਾਉਣ ਸਬੰਧੀ ਐਸ ਕਰੁਣਾ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਥਿਆਰਾਂ ਨੂੰ ਜਮ੍ਹਾ ਕਰਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਜਿਹੜੇ ਲੋਕ ਹਥਿਆਰ ਜਮ੍ਹਾਂ ਨਹੀਂ ਕਰਾਉਣਗੇ ਉਹਨਾਂ ਖਿਲਾਫ਼ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ। ਇਸ ਸਬੰਧੀ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ ਜਾ ਚੁੱਕੀ ਹੈ।

Click to comment

Leave a Reply

Your email address will not be published.

Most Popular

To Top