ਪੰਜਾਬ ਵਿੱਚ ਅੱਜ ਅਤੇ ਕੱਲ੍ਹ ਪੈ ਸਕਦਾ ਹੈ ਮੀਂਹ, ਵਧੇਗੀ ਹੋਰ ਠੰਡ!

 ਪੰਜਾਬ ਵਿੱਚ ਅੱਜ ਅਤੇ ਕੱਲ੍ਹ ਪੈ ਸਕਦਾ ਹੈ ਮੀਂਹ, ਵਧੇਗੀ ਹੋਰ ਠੰਡ!

ਪੰਜਾਬ ਵਿੱਚ ਬੁੱਧਵਾਰ ਅਤੇ ਵੀਰਵਾਰ ਨੂੰ ਮੀਂਹ ਪੈ ਸਕ ਹੈ। ਹਰਿਆਣਾ ਵਿੱਚ ਕੁਝ ਥਾਵਾਂ ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਨੂੰ ਸੰਘਣੀ ਧੁੰਦ ਨੇ ਘੇਰ ਲਿਆ ਸੀ ਜਿਸ ਕਾਰਨ ਕਈ ਸ਼ਹਿਰਾਂ ਦਾ ਤਾਪਮਾਨ ਆਮ ਨਾਲੋਂ ਹੇਠ ਰਿਹਾ। ਬਠਿੰਡਾ ਵਿੱਚ ਘੱਟੋ-ਘੱਟ ਤਾਮਪਾਨ 2.4 ਅਤੇ ਹਰਿਆਣਾ ਦੇ ਭਿਵਾਨੀ ਵਿੱਚ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Cold Wave Thrives In Punjab And Haryana Bathinda Records Lowest Temp At 3  Degree Celsius

ਪੰਜਬ ਦੀ ਨੰਗਲ ਸਬ-ਡਿਵੀਜ਼ਨ ਵਿੱਚ ਪਈ ਸੰਘਣੀ ਧੁੰਦ ਨੇ ਪੂਰੇ ਖੇਤਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਰਾਤ 12 ਵਜੇ ਤੱਕ ਵੀ ਸੜਕ ਤੇ ਸੈਰ ਕਰਦੇ ਸਮੇਂ ਕੁਝ ਵੀ ਨਜ਼ਰ ਨਹੀਂ ਆ ਰਿਹਾ ਸੀ। ਸੜਕ ਤੇ ਵਾਹਨ ਚਲਾਉਣ ਸਮੇਂ ਵਾਹਨ ਚਾਲਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਕਾਰਨ ਦਿਨ ਵੇਲੇ ਹੀ ਵਾਹਨਾਂ ਦੀਆਂ ਹੈੱਡ ਲਾਈਟਾਂ ਜਗਾਉਣੀਆਂ ਪਈਆਂ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਬੁੱਧਵਾਰ ਤੋਂ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਕਾਰਨ ਲੋਕਾਂ ਨੂੰ ਸੁੱਕੀ ਠੰਡ ਤੋਂ ਰਾਹਤ ਮਿਲ ਸਕਦੀ ਹੈ। ਇਸ ਦੌਰਾਨ ਪੂਰੇ ਪੰਜਾਬ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 2.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ।

ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਟਿਆਲਾ ‘ਚ ਘੱਟੋ-ਘੱਟ ਤਾਪਮਾਨ 7.9 ਡਿਗਰੀ, ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪਠਾਨਕੋਟ ‘ਚ 10.4, ਫਰੀਦਕੋਟ ‘ਚ 6 ਅਤੇ ਗੁਰਦਾਸਪੁਰ ‘ਚ 6.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਹਰਿਆਣਾ ਦੇ ਭਿਵਾਨੀ ‘ਚ ਘੱਟੋ-ਘੱਟ ਤਾਪਮਾਨ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਬਾਲਾ ਵਿੱਚ 8.2 ਡਿਗਰੀ, ਹਿਸਾਰ ਵਿੱਚ 4.3, ਕਰਨਾਲ ਵਿੱਚ 8.5, ਨਾਰਨੌਲ ਵਿੱਚ 5, ਰੋਹਤਕ ਵਿੱਚ 7.2 ਅਤੇ ਸਿਰਸਾ ਵਿੱਚ 4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Leave a Reply

Your email address will not be published. Required fields are marked *