ਪੰਜਾਬ ਵਿੱਚ ਕੋਰੋਨਾ ਨੂੰ ਲੈ ਕੇ ਮੌਕ ਡਰਿੱਲ ਸ਼ੁਰੂ, ਕਿਹਾ ਮਾਸਕ ਜ਼ਰੂਰ ਪਾਉਣਾ ਚਾਹੀਦਾ ਹੈ  

 ਪੰਜਾਬ ਵਿੱਚ ਕੋਰੋਨਾ ਨੂੰ ਲੈ ਕੇ ਮੌਕ ਡਰਿੱਲ ਸ਼ੁਰੂ, ਕਿਹਾ ਮਾਸਕ ਜ਼ਰੂਰ ਪਾਉਣਾ ਚਾਹੀਦਾ ਹੈ  

ਪੰਜਾਬ ਵਿੱਚ ਕੋਰੋਨਾ ਦੀਆਂ ਤਿਆਰੀਆਂ ਨੂੰ ਲੈ ਕੇ ਮੌਕ ਡਰਿੱਲ ਕੀਤੀ ਜਾ ਰਹੀ ਹੈ। ਇਸ ਦੌਰਾਨ ਮੋਹਾਲੀ ਦੇ ਸਿਵਲ ਹਸਪਤਾਲ ਵਿੱਚ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪੁੱਜੇ ਹਨ। ਇਸ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਮੌਕ ਡਰਿੱਲ ਦੌਰਾਨ ਕੋਰੋਨਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਜਾਵੇਗਾ। ਸਿਹਤ ਮੰਤਰੀ ਨੇ ਕਿਹਾ ਕਿ ਕੋਰੋਨਾ ਨੂੰ ਲੈ ਕੇ ਕੋਈ ਡਰਨ ਵਾਲੀ ਗੱਲ ਨਹੀਂ ਹੈ, ਸਗੋਂ ਸਾਵਧਾਨੀ ਵਰਤਣ ਦੀ ਲੋੜ ਹੈ।

ਉਹਨਾਂ ਕਿਹਾ ਕਿ ਇਲਾਜ ਨਾਲੋਂ ਪਰਹੇਜ਼ ਚੰਗਾ ਹੈ ਅਤੇ ਮਾਸਕ ਜ਼ਰੂਰ ਪਾਉਣਾ ਚਾਹੀਦਾ ਹੈ। ਕੋਰੋਨਾ ਨੂੰ ਲੈ ਕੇ ਨਵੀਆਂ ਪਾਬੰਦੀਆਂ ਲਾਉਣ ਬਾਰੇ ਬੋਲਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਫਿਲਹਾਲ ਸੂਬੇ ਵਿੱਚ ਕੋਈ ਨਵੀਆਂ ਪਾਬੰਦੀਆਂ ਨਹੀਂ ਲਾਈਆਂ ਗਈਆਂ। ਉਹਨਾਂ ਕਿਹਾ ਕਿ ਲੋਕਾਂ ਨੇ ਇਸ ਕੰਮ ਵਿੱਚ ਸਾਡਾ ਸਾਥ ਦੇਣਾ ਹੈ।

ਉਹਨਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਕੋਰੋਨਾ ਦੇ 38 ਕੇਸ ਸਰਗਰਮ ਹਨ ਅਤੇ ਨਵੇਂ ਵੈਰੀਐਂਟ ਦਾ ਕੋਈ ਵੀ ਕੇਸ ਪੰਜਾਬ ਵਿੱਚ ਨਹੀਂ ਆਇਆ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੋਰੋਨਾ ਦੀ ਬਿਮਾਰੀ ਨੂੰ ਲੈ ਕੇ ਤਿਆਰੀਆਂ ਪੂਰੀਆਂ ਹਨ। ਜਿਹੜੇ ਲੋਕਾਂ ਨੇ ਬੂਸਟਰ ਡੋਜ਼ ਨਹੀਂ ਲਵਾਈ, ਉਹ ਬੂਸਟਰ ਡੋਜ਼ ਜ਼ਰੂਰ ਲਵਾ ਲੈਣ। ਉਹਨਾਂ ਕਿਹਾ ਕਿ ਕੋਰੋਨਾ ਦਾ ਜ਼ਿਆਦਾ ਰੌਲਾ ਅਜੇ ਸਿਰਫ਼ ਚਾਈਨਾ ਵਿੱਚ ਹੈ।

Leave a Reply

Your email address will not be published. Required fields are marked *