News

ਪੰਜਾਬ ਵਿੱਚ ਖਸਖਸ ਦੀ ਖੇਤੀ ਕਰਨ ਦੀ ਉੱਠੀ ਮੰਗ, 5 ਤੋਂ 6 ਲੱਖ ਰੁਪਏ ਪ੍ਰਤੀ ਏਕੜ ਦਾ ਹੋਵੇਗਾ ਮੁਨਾਫ਼ਾ: ਕਿਸਾਨ

ਪੰਜਾਬ ਦੇ ਵਿੱਚ ਨਸ਼ੇ ਦੀ ਸਮੱਸਿਆ ਲੰਮੇਂ ਸਮੇਂ ਤੋਂ ਵੱਡੀ ਸਮੱਸਿਆ ਬਣੀ ਹੋਈ ਹੈ,ਜਿਸ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਈ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ। ਸੂਬੇ ਵਿੱਚ ਕਈ ਵਾਰ ਖਸਖਸ ਦੀ ਖੇਤੀ ਕਰਨ ਲਈ ਮਨਜੂਰੀ ਦੇਣ ਦੀ ਵੀ ਮੰਗ ਕੀਤੀ ਜਾਂਦੀ ਹੈ।

ਪੰਜਾਬ ਵਿੱਚ ਖਸਖਸ ਦੀ ਖੇਤੀ ਕਰਨ ਲਈ ਮੰਗ ਕਿਸਾਨ ਆਗੂਆਂ ਨੇ ਕੀਤੀ ਹੈ। ਓਹਨਾਂ ਦਾ ਕਹਿਣਾ ਕਿ ਖਸਖਸ ਦੀ ਖੇਤੀ ਨਾਲ ਕਿਸਾਨ ਨੂੰ 5 ਤੋਂ 6 ਲੱਖ ਰੁਪਏ ਪ੍ਰਤੀ ਏਕੜ ਮੁਨਾਫ਼ਾ ਹੋ ਸਕਦਾ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀ ਆਮਦਨੀ ਵਿੱਚ ਵੀ ਵਾਧਾ ਹੋ ਸਕਦਾ ਹੈ।

ਇਸ ਤੋਂ ਇਲਾਵਾ ਨਸ਼ੇ ਤੇ ਲੱਗੇ ਨੌਜਵਾਨਾਂ ਨੂੰ ਵੀ ਰਾਹਤ ਮਿਲ ਸਕਦੀ ਹੈ। ਦੱਸ ਦਈਏ ਕੀ ਪੰਜਾਬ ਵਿੱਚ ਖਸਖਸ ਦੀ ਖੇਤੀ ਕਰਨ ਦੀ ਮੰਗ ਲੰਬੇ ਤੋਂ ਤੋ ਉਠ ਰਹੀ ਹੈ ਕਿਉਂਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੀ ਖਸਖਸ ਦੀ ਖੇਤੀ ਪਹਿਲਾਂ ਹੀ ਕੀਤੀ ਜਾ ਰਹੀ ਹੈ।

Click to comment

Leave a Reply

Your email address will not be published.

Most Popular

To Top