ਪੰਜਾਬ ਵਿੱਚ ‘ਚਰਚਾਂ’ ਦੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ ਨੇ ਸਰਕਾਰ ਨੂੰ ਹੁਕਮ ਕੀਤੇ ਜਾਰੀ

 ਪੰਜਾਬ ਵਿੱਚ ‘ਚਰਚਾਂ’ ਦੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ ਨੇ ਸਰਕਾਰ ਨੂੰ ਹੁਕਮ ਕੀਤੇ ਜਾਰੀ

ਪੰਜਾਬ ਵਿੱਚ ‘ਚਰਚਾਂ’ ਦੀ ਸੁਰੱਖਿਆ ਦੇ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਵਿੱਚ ਸੁਣਵਾਈ ਹੋਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਸਟੇਟਸ ਰਿਪੋਰਟ ਦਰਜ ਕਰਵਾਉਣ ਦੇ ਹੁਕਮ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਹਨ।

ਦੱਸ ਦਈਏ ਕਿ ਤਰਨਤਾਰਨ ਜ਼ਿਲ੍ਹੇ ਦੇ ਕਸਬਾ ਪੱਟੀ ਅਧੀਨ ਆਉਂਦੇ ਪਿੰਡ ਠੱਕਰਪੁਰਾ ਵਿਖੇ ਸਥਿਤ ਨਾਮੀ ‘ਚਰਚ’ ਨੂੰ ਬੀਤੇ ਦਿਨੀਂ ਕੁੱਝ ਅਣਪਛਾਤੇ ਸ਼ਰਾਰਤੀ ਵਿਅਕਤੀਆਂ ਨੇ ਨਿਸ਼ਾਨਾ ਬਣਾ ਕੇ ਮੂਰਤੀਆਂ ਦੀ ਭੰਨਤੋੜ ਕੀਤੀ ਸੀ। ਇਸ ਤੋਂ ਬਾਅਦ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੁੱਜ ਗਿਆ ਸੀ।

ਪਟੀਸ਼ਨ ਵਿੱਚ ਪੰਜਾਬ ਦੀਆਂ ਸਾਰੀਆਂ ਚਰਚਾਂ ਤੇ ਕ੍ਰਿਸ਼ਨੀਅਨ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਸੀ। ਨੈਸ਼ਨਲ ਕ੍ਰਿਸ਼ਚੀਅਨ ਲੀਗ ਦੇ ਪ੍ਰਧਾਨ ਜਗਦੀਸ਼ ਮਸੀਹ ਅਤੇ ਚੰਡੀਗੜ੍ਹ ਦੇ ਸੁਖਜਿੰਦਰ ਗਿੱਲ ਨੇ ਉਕਤ ਪਟੀਸ਼ਨ ਦਾਇਰ ਕੀਤੀ ਸੀ।

Leave a Reply

Your email address will not be published.