Punjab

ਪੰਜਾਬ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੀ ਕੇਂਦਰ ਸਰਕਾਰ ਕਰੇਗੀ ਸਮੀਖਿਆ, ਫੇਰ ਹੋਵੇਗੀ ਅਗਲੀ ਰਣਨੀਤੀ

ਪੰਜਾਬ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਬਿੱਲਾਂ ਖਿਲਾਫ ਪੰਜਾਬ ਸਰਕਾਰ ਨੇ ਬਿੱਲ ਪਾਸ ਕੀਤੇ ਹਨ। ਇਸ ਤੇ ਹੁਣ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦਾ ਵੀ ਬਿਆਨ ਸਾਹਮਣੇ ਆਇਆ ਹੈ। ਨਰੇਂਦਰ ਤੋਮਰ ਨੇ ਕਿਹਾ ਕਿ ਉਹ ਇਨ੍ਹਾਂ ਬਿੱਲਾਂ ‘ਤੇ ਵਿਚਾਰ ਕਰਨਗੇ। 

ਵਿਚਾਰ ਵਟਾਂਦਰੇ ਤੋਂ ਬਾਅਦ ਇਸ ਬਾਰੇ ਫੈਸਲਾ ਲਿਆ ਜਾਵੇਗਾ ਕਿ ਕਿਸਾਨੀ ਦੇ ਹਿੱਤ ਵਿੱਚ ਹੋਵੇਗਾ। ਰਾਜ ਆਪਣੇ ਬਿੱਲਾਂ ਨੂੰ ਪਾਸ ਕਰਦੇ ਰਹਿੰਦੇ ਹਨ, ਇਕ ਵਾਰ ਇਹ ਸਾਡੇ ਤੱਕ ਪਹੁੰਚ ਜਾਂਦਾ ਹੈ, ਅਸੀਂ ਇਸ ਦਾ ਅਧਿਐਨ ਕਰਾਂਗੇ। 

ਤੋਮਰ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ ਹਿਤਾਂ ਦੀ ਰਾਖੀ ਲਈ ਵਚਨਬੱਧ ਹੈ ਤੇ ਇਸ ਦਿਸ਼ਾ ਵਿੱਚ ਕਈ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ, ‘ਮੈਨੂੰ ਪਤਾ ਲੱਗਾ ਹੈ ਕਿ ਪੰਜਾਬ ਅਸੈਂਬਲੀ ਨੇ ਕੇਂਦਰੀ ਖੇਤੀ ਕਾਨੂੰਨਾਂ ਵਿੱਚ ਤਰਮੀਮ ਕਰਦਿਆਂ ਕੁਝ ਬਿੱਲ ਪਾਸ ਕੀਤੇ ਹਨ।

ਜਦੋਂ ਇਹ ਬਿੱਲ ਕੇਂਦਰ ਕੋਲ ਆਏ ਤਾਂ ਸਰਕਾਰ ਇਨ੍ਹਾਂ ਦੀ ਘੋਖ ਮਗਰੋਂ ਕਿਸਾਨਾਂ ਦੇ ਹਿੱਤ ਵਿੱਚ ਫੈਸਲਾ ਲਏਗੀ। ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੰਤਰੀ ਨਰੇਂਦਰ ਸਿੰਘ ਤੋਮਰ ਨੇ ਆਪਣੇ ਬਿਆਨ ਚ ਕਿਹਾ ਕਿ ਧਰਨਾ ਕਰਨ ਵਾਲੇ ਕਿਸਾਨ ਨਹੀਂ ਕਾਂਗਰਸੀ ਹਨ ਅਤੇ ਕਿਹਾ ਕਿ ਕਾਂਗਰਸ ਤੋਂ ਪ੍ਰੇਰਿਤ ਲੋਕ ਪ੍ਰਦਰਸ਼ਨ ਕਰ ਰਹੇ ਹਨ।

ਦਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬਿੱਲਾਂ ਨੂੰ ਲੈ ਕੇ ਵਿਰੋਧੀਆਂ ਨੂੰ ਕਈ ਖਦਸ਼ੇ ਹਨ। ਉਹਨਾਂ ਨੇ ਇਹਨਾਂ ਨੂੰ ਕਿਸਾਨਾਂ ਦੇ ਵਿਰੋਧੀ ਦਸਿਆ ਹੈ। ਇਹਨਾਂ ਬਿੱਲਾਂ ਵਿਚ ਵੀ ਬਹੁਤ ਸਾਰੀਆਂ ਖਾਮੀਆਂ ਹਨ ਜੋ ਕਿ ਕਿਸਾਨਾਂ ਨੂੰ ਗੁੰਮਰਾਹ ਕਰਦੀਆਂ ਹਨ।

Click to comment

Leave a Reply

Your email address will not be published. Required fields are marked *

Most Popular

To Top