News

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨਾਂ ਨੂੰ ਕੀਤੀ ਖ਼ਾਸ ਅਪੀਲ

ਪੰਜਾਬ ਵਿੱਚ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ 2021 ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨਾਂ ਨੂੰ ਇਕ ਖਾਸ ਅਪੀਲ ਕੀਤੀ ਹੈ। ਉਹਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਿਸਾਨ ਟ੍ਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇਕ ਮਰਲਾ ਕਣਕ ਪਹਿਲਾਂ ਹੀ ਵੱਢ ਲੈਣ।

National Insurance cover for seven crops in Chhattisgarh | Business  Standard News

ਖੇਤ ਵਿੱਚ ਲੱਗੇ ਟ੍ਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਕਰ ਦਿੱਤਾ ਜਾਵੇ ਤਾਂ ਕਿ ਜੇ ਕੋਈ ਚੰਗਿਆੜੀ ਕਿਸੇ ਵੀ ਸਮੇਂ ਅਚਾਨਕ ਡਿੱਗ ਜਾਵੇ ਤਾਂ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ। ਡੀਪੀਐਸ ਗਰੇਵਾਲ ਨੇ ਕਿਹਾ ਕਿ ਖ਼ਪਤਕਾਰ ਬਿਜਲੀ ਦੀਆਂ ਤਾਰਾਂ ਢਿੱਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਸਬੰਧੀ ਸੂਚਨਾ 96461-06835/96461-06836 ਨੰਬਰ ’ਤੇ ਦੇ ਸਕਦੇ ਹਨ। 

ਇੰਜ: ਦਲਜੀਤ ਇੰਦਰਪਾਲ ਸਿੰਘ ਗਰੇਵਾਲ ਡਾਇਰੈਕਟਰ ਸੰਚਾਲਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਹਾ ਕਿ ਜੇ ਪੰਜਾਬ ਵਿੱਚ ਕਿਤੇ ਵੀ ਬਿਜਲੀ ਦੀਆਂ ਤਾਰਾਂ ਢਿੱਲੀਆਂ ਜਾਂ ਨੀਵੀਆਂ ਜਾਂ ਕਿਤੇ ਵੀ ਅੱਗ ਲੱਗਣ/ਬਿਜਲੀ ਦੇ ਸਪਾਰਕਿੰਗ ਹੋਣ ਦੀ ਸੂਚਨਾ ਖ਼ਪਤਕਾਰ ਤੁਰੰਤ ਨੇੜੇ ਦੇ ਉਪ ਮੰਡਲ ਦਫ਼ਤਰ/ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰ 96461-06835/96461-06836 ’ਤੇ ਦੇਣ। ਇਸ ਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਰਾਤ ਨੂੰ ਕੰਬਾਇਨ ਦੀ ਵਰਤੋਂ ਨਾ ਕਰਨ।

Click to comment

Leave a Reply

Your email address will not be published. Required fields are marked *

Most Popular

To Top