News

ਪੰਜਾਬ ਸਮੇਤ ਇਹਨਾਂ ਸੂਬਿਆਂ ’ਚ ਹੋਵੇਗੀ ਭਾਰੀ ਵਰਖਾ

ਪਿਛਲੇ ਕੁੱਝ ਦਿਨਾਂ ਤੋਂ ਮੌਸਮ ਵਿੱਚ ਬਦਲਾਅ ਆਇਆ ਹੈ। ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ ਤੇ ਕੁਦਰਤ ਦੇ ਵੀ ਖਿੜੇ-ਖਿੜੇ ਰੰਗ ਵੇਖਣ ਨੂੰ ਮਿਲ ਰਹੇ ਹਨ। ਹਾਲਾਂਕਿ ਦਿਨ ਵਿੱਚ ਕੁਝ ਥਾਵਾਂ ਤੇ ਗਰਮੀ ਵੱਧ ਰਹੀ ਹੈ ਤੇ ਤੇਜ਼ ਧੁੱਪ ਨਿਕਲ ਰਹੀ ਹੈ। ਇਸ ਵਿਚਕਾਰ ਭਾਰਤੀ ਮੌਸਮ ਵਿਭਾਗ ਨੇ ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਸਮੇਤ ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Deadly rain, hail, thunderstorm in Rajasthan, Madhya Pradesh, Gujarat,  Maharashtra kill over 30 | Skymet Weather Services

ਭਾਰਤੀ ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਸਮੁੰਦਰੀ ਕੰਢੀ ਖੇਤਰਾਂ ਵਿੱਚ ਤੇਜ਼ ਹਵਾਵਾਂ ਚੱਲਣਗੀਆਂ ਜਿਸ ਕਾਰਨ ਮਛੇਰਿਆਂ ਨੂੰ ਪਹਿਲਾਂ ਹੀ ਅਲਰਟ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਵੀ ਦਿੱਲੀ ਵਿੱਚ ਬੱਦਲਵਾਈ ਤੇ ਹਲਕੀ ਬਾਛੜ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਤੱਕ ਦਿੱਲੀ ਵਿੱਚ ਮੌਸਮ ਦੀ ਸਥਿਤੀ ਪਹਿਲਾਂ ਵਾਂਗ ਹੀ ਰਹੇਗੀ। ਅੱਜ ਮਰਾਠਵਾੜਾ, ਮੱਧ ਮਹਾਰਾਸ਼ਟਰ, ਤੱਟੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਰਾਇਲਸੀਮਾ, ਕਰਨਾਟਕ, ਅਸਾਮ, ਮੇਘਾਲਿਆ, ਤਾਮਿਲਨਾਡੂ, ਪੁੱਡੂਚੇਰੀ, ਕਰਾਈਕਲ ਲਕਸ਼ਦੀਪ, ਕੇਰਲ, ਸਿੱਕਮ, ਉੜੀਸ਼ਾ, ਕੋਂਕਣ, ਗੋਆ, ਹਿਮਾਚਲ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਪੱਛਮੀ ਬੰਗਾਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ 18 ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈ ਸਕਦਾ ਹੈ।  

Click to comment

Leave a Reply

Your email address will not be published.

Most Popular

To Top