ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਪੰਜਾਬ ਸਮੇਤ ਉੱਤਰੀ ਭਾਰਤ ’ਚ ਸੀਤ ਲਹਿਰ ਤੇ ਮੀਂਹ ਦੇ ਆਸਾਰ

ਪੰਜਾਬੀ ਲੋਕ · 14 January 2021
ਮੂਲ ਤਸਵੀਰ ਉਪਲਬਧ ਨਹੀਂ

ਅਗਲੇ ਕੁਝ ਦਿਨਾਂ ’ਚ ਇਸ ਤੋਂ ਰਾਹਤ ਮਿਲਣ ਦੀ ਕੋਈ ਆਸ ਨਹੀਂ। ਉੱਧਰ ਦੱਖਣੀ ਭਾਰਤ ’ਚ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ। ਤਾਮਿਲਨਾਡੂ, ਪੁੱਡੂਚੇਰੀ, ਕਰਾਈਕਲ, ਕੇਰਲ ’ਚ ਚੱਕਰਵਾਤੀ ਪ੍ਰਭਾਵ ਕਾਰਨ ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਵਨਾ ਹੈ। ਦਿੱਲੀ ਸਮੇਤ ਸਮੁੱਚੇ ਉੱਤਰੀ ਭਾਰਤ ਚ ਸਖ਼ਤ ਠੰਡ ਜਾਰੀ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਉੱਤਰੀ ਭਾਰਤ ’ਚ ਠੰਢ ਲਈ ਔਰੇਂਜ਼ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਲਈ 13 ਤੋਂ 16 ਜਨਵਰੀ ਤੱਕ ਔਰੇਂਜ਼ ਅਲਰਟ ਜਾਰੀ ਕੀਤਾ ਹੈ।

ਮਾਹਿਰਾਂ ਅਨੁਸਾਰ ਬਿਹਾਰ ’ਚ ਅਗਲੇ ਚਾਰ-ਪੰਜ ਦਿਨਾਂ ਤੱਕ ਦਿਨ ਦੇ ਤਾਪਮਾਨ ਦੇ ਨਾਲ-ਨਾਲ ਰਾਤ ਦੇ ਤਾਪਮਾਨ ਵਿੱਚ ਵੀ ਗਿਰਾਵਟ ਹੋਵੇਗੀ, ਜਿਸ ਨਾਲ ਠੰਢ ਵਧੇਗੀ। ਉੱਤਰ ਪ੍ਰਦੇਸ਼ ’ਚ ਪਾਰਾ ਪੰਜ ਡਿਗਰੀ ਸੈਲਸੀਅਸ ਤੋਂ ਹੇਠਾਂ ਚਲਾ ਗਿਆ ਹੈ।

ਕਾਨਪੁਰ, ਬਰੇਲੀ, ਮੁਜ਼ੱਫ਼ਰਨਗਰ ਤੇ ਰਾਏ ਬਰੇਲੀ, ਨੈਨੀਤਾਲ ਜਿਹੇ ਸ਼ਹਿਰ ਸ਼ਿਮਲਾ ਤੋਂ ਵੱਧ ਠੰਢੇ ਸਨ। ਉੱਧਰ ਕਸ਼ਮੀਰ ਵਾਦੀ ’ਚ ਵੀ ਠੰਢ ਲਗਾਤਾਰ ਵਧਦੀ ਜਾ ਰਹੀ ਹੈ। ਪਹਾੜਾਂ ’ਚ ਬਰਫ਼ਬਾਰੀ ਜਾਰੀ ਹੈ। ਸ੍ਰੀਨਗਰ ’ਚ ਵੀ ਬਰਫ਼ਬਾਰੀ ਵਧ ਗਈ ਹੈ।

ਅਨੁਮਾਨਾਂ ਅਨੁਸਾਰ ਉੱਪ ਹਿਮਾਲਿਆ ਦੇ ਖੇਤਰਾਂ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਤੇ ਸਿੱਕਿਮ ’ਚ ਸੰਘਣੀ ਧੁੰਦ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਬਿਹਾਰ ਤੇ ਦੱਖਣੀ ਆਸਾਮ ’ਚ ਵੀ ਧੁੰਦ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ