News

ਪੰਜਾਬ ਸਮੇਤ ਕਈ ਸੂਬਿਆਂ ’ਚ ਤੇਜ਼ ਤੂਫ਼ਾਨ ਤੇ ਮੀਂਹ ਦੀ ਸੰਭਾਵਨਾ

ਕੱਲ੍ਹ ਰਾਤ ਪੰਜਾਬ ਸਮੇਤ ਕਈ ਸੂਬਿਆਂ ਵਿੱਚ ਝੱਖੜ ਦੇ ਨਾਲ ਨਾਲ ਮੀਂਹ ਵੀ ਪਿਆ। ਇਸ ਨਾਲ ਪਹਾੜੀ ਇਲਾਕਿਆਂ ਵਿੱਚ ਵੀ ਮੌਸਮ ਵਿੱਚ ਬਦਲਾਅ ਆਇਆ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਵੀ ਮੀਂਹ ਦੀ ਸੰਭਾਵਨਾ ਜਤਾਈ ਹੈ। ਪੰਜਾਬ ਵਿੱਚ ਬੁੱਧਵਾਰ ਅਤੇ ਵੀਰਵਾਰ ਨੂੰ ਕੁੱਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ।

How do I know if it's going to rain? - BBC News

ਉੱਥੇ ਹੀ ਹਿਮਾਚਲ ਵਿੱਚ ਜ਼ਿਆਦਾ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਸਿਰਮੌਰ, ਕੁੱਲੂ, ਸ਼ਿਮਲਾ ਜ਼ਿਲ੍ਹਾ ਵਿੱਚ ਮੀਂਹ ਪੈ ਸਕਦਾ ਹੈ। ਸਕਾਈਮੇਟ ਮੁਤਾਬਕ ਜੰਮੂ-ਕਸ਼ਮੀਰ ਤੇ ਆਸ-ਪਾਸ ਦੇ ਖੇਤਰ ਵਿੱਚ ਪੱਛਮੀ ਗੜਬੜੀ ਬਣੀ ਹੋਈ ਹੈ।

ਪੱਛਮੀ ਉੱਤਰ ਪ੍ਰਦੇਸ਼ ਵਿੱਚ ਚੱਕਰਵਾਤੀ ਚੱਕਰ ਕਾਰਨ ਪੱਛਮੀ ਉੱਤਰ ਪ੍ਰਦੇਸ਼ ਵਿੱਚ ਇੱਕ ਟਰਫ ਹਰਿਆਣਾ ਤੇ ਦਿੱਲੀ ਵਿੱਚ ਫੈਲ ਰਿਹਾ ਹੈ। ਅਗਲੇ 24 ਘੰਟਿਆਂ ਦੌਰਾਨ ਪੱਛਮੀ ਹਿਮਾਲਿਆ ਦੇ ਕਈ ਹਿੱਸਿਆਂ ਵਿੱਚ ਬਰਫਬਾਰੀ ਦੇ ਨਾਲ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉਤਰਾਖੰਡ ਵਿੱਚ ਗੜ੍ਹੇਮਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਦੇ ਨਾਲ-ਨਾਲ ਉੱਤਰ ਪੱਛਮ ਦੇ ਕੁਝ ਹਿੱਸਿਆਂ ਵਿੱਚ ਤੂਫਾਨ, ਬਿਜਲੀ ਦੀਆਂ ਗਰਜਾਂ ਨਾਲ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਤੂਫਾਨ ਆ ਸਕਦਾ ਹੈ। ਦਸ ਦਈਏ ਕਿ ਬੀਤੀ ਰਾਤ ਤੂਫ਼ਾਨ ਨੇ ਬਹੁਤ ਨੁਕਸਾਨ ਕੀਤਾ ਹੈ। ਇਸ ਨਾਲ ਬਿਜਲੀ ਦੀਆਂ ਤਾਰਾਂ, ਵਾਹਨਾਂ ਅਤੇ ਦਰਖ਼ਤਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਹੀ ਹਲਕਾ ਮੀਂਹ ਵੀ ਪਿਆ ਹੈ।

Click to comment

Leave a Reply

Your email address will not be published. Required fields are marked *

Most Popular

To Top