News

ਪੰਜਾਬ ਸਮੇਤ ਪੰਜ ਸੂਬਿਆਂ ਦੇ ਕਿਸਾਨਾਂ ਤੋਂ ਵਾਪਸ ਲਏ ਜਾਣਗੇ 1,364 ਕਰੋੜ ਰੁਪਏ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿੱਚ ਰੋਸ ਬਰਕਰਾਰ ਹੈ। ਕਿਸਾਨ ਸਰਕਾਰ ਵੱਲੋਂ ਦਿੱਤੀ ਜਾ ਰਹੀ ਹਰ ਸਹੂਲਤ ਲੈਣ ਤੋਂ ਪਿਛੇ ਹਟ ਰਹੇ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 20.48 ਲੱਖ ਅਯੋਗ ਲਾਭਪਾਤਰੀਆਂ ਨੂੰ 1,364 ਕਰੋੜ ਰੁਪਏ ਅਦਾ ਕੀਤੇ ਗਏ ਹਨ।

ਇਹ ਜਾਣਕਾਰੀ ਕੇਂਦਰੀ ਖੇਤੀਬਾੜੀ ਵਿਭਾਗ ਨੇ ਸੂਚਨਾ ਅਧਿਕਾਰ ਤਹਿਤ ਮੰਗੀ ਗਈ ਜਾਣਕਾਰੀ ਦੇ ਜਵਾਬ ਵਿੱਚ ਦਿੱਤੀ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸਾਲ 2019 ਵਿੱਚ ਕੇਂਦਰ ਸਰਕਾਰ ਦੁਆਰਾ ਆਰੰਭ ਕੀਤੀ ਗਈ ਸੀ।

ਇਸ ਤਹਿਤ ਸੀਮਾਂਤ ਜਾਂ ਛੋਟੇ ਕਿਸਾਨ ਜਾਂ ਜਿਹਨਾਂ ਕੋਲ ਦੋ ਹੈਕਟੇਅਰ ਤੋਂ ਘੱਟ ਖੇਤੀਬਾੜੀ ਜ਼ਮੀਨ ਹੈ ਉਹ ਇਕ ਸਾਲ ਵਿੱਚ ਤਿੰਨ ਬਰਾਬਰ ਕਿਸ਼ਤਾਂ ਵਿੱਚ ਕੁੱਲ ਛੇ ਹਜ਼ਾਰ ਪ੍ਰਾਪਤ ਕਰਦੇ ਹਨ। ਰੁਪਏ ਦੀ ਰਕਮ ਆਰਟੀਆਈ ਦੀ ਅਰਜ਼ੀ ਦੇ ਜਵਾਬ ਵਿੱਚ ਕੇਂਦਰੀ ਖੇਤੀਬਾੜੀ ਵਿਭਾਗ ਨੇ ਕਿਹਾ ਕਿ ਅਯੋਗ ਲਾਭਪਾਤਰੀਆਂ ਦੀਆਂ ਦੋ ਸ਼੍ਰੇਣੀਆਂ ਦੀ ਪਛਾਣ ਕੀਤੀ ਗਈ ਹੈ, ਪਹਿਲੀ ਸ਼੍ਰੇਣੀ ਗੈਰ-ਯੋਗਤਾ ਪ੍ਰਾਪਤ ਕਿਸਾਨ ਤੇ ਦੂਜੀ ਸ਼੍ਰੇਣੀ ਆਮਦਨ ਟੈਕਸ ਵਾਲੇ ਕਿਸਾਨ।

ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਅਯੋਗ ਲਾਭਪਾਤਰੀਆਂ ਨੂੰ ਅਦਾ ਕੀਤੀ ਗਈ ਰਕਮ ਦੀ ਵਸੂਲੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਨਾਇਕ ਨੇ ਕਿਹਾ ਕਿ ਸੂਚਨਾ ਦੇ ਅਧਿਕਾਰ ਐਕਟ-2005 ਦੇ ਤਹਿਤ ਮਿਲੀ ਜਾਣਕਾਰੀ ਤੋਂ ਪਤਾ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਨੇ ਸਾਲ 2019 ਵਿੱਚ ਸ਼ੁਰੂ ਕੀਤੀ ਕਿਸਾਨ ਯੋਜਨਾ ਤਹਿਤ ਜੁਲਾਈ 2020 ਤੱਕ ਅਯੋਗ ਲਾਭਪਾਤਰੀਆਂ ਨੂੰ 1,364 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ।

ਉਨ੍ਹਾਂ ਕਿਹਾ, “ਸਰਕਾਰ ਦੇ ਆਪਣੇ ਅੰਕੜੇ ਦਰਸਾਉਂਦੇ ਹਨ ਕਿ ਇਹ ਰਕਮ ਗਲਤ ਹੱਥਾਂ ‘ਚ ਚਲੀ ਗਈ।” ਆਰਟੀਆਈ ਬਿਨੈਕਾਰ ਨੇ ਕਿਹਾ ਕਿ ਅੰਕੜਿਆਂ ਅਨੁਸਾਰ ਵੱਡੀ ਗਿਣਤੀ ‘ਚ ਅਯੋਗ ਲਾਭਪਾਤਰੀ ਪੰਜ ਸੂਬੇ- ਪੰਜਾਬ, ਅਸਾਮ, ਮਹਾਰਾਸ਼ਟਰ, ਗੁਜਰਾਤ ਤੇ ਉੱਤਰ ਪ੍ਰਦੇਸ਼ ਹਨ।

ਰਾਸ਼ਟਰਮੰਡਲ ਮਨੁੱਖੀ ਅਧਿਕਾਰਾਂ ਦੀ ਪਹਿਲਕਦਮੀ ਨਾਲ ਜੁੜੇ ਇੱਕ ਆਰਟੀਆਈ ਬਿਨੈਕਾਰ, ਵੈਂਕਟੇਸ਼ ਨਾਇਕ ਨੇ ਸਰਕਾਰ ਤੋਂ ਇਹ ਅੰਕੜੇ ਹਾਸਲ ਕਰਦਿਆਂ ਕਿਹਾ ਕਿ ਅਯੋਗ ਲਾਭਪਾਤਰੀਆਂ ਦੇ ਅੱਧੇ ਤੋਂ ਵੱਧ ਆਮਦਨੀ ਟੈਕਸ ਅਦਾ ਕਰਨ ਵਾਲੇ ਸ਼੍ਰੇਣੀ ਵਿੱਚ ਹਨ। ” ਨਾਇਕ ਨੇ ਕਿਹਾ, “ਬਾਕੀ 44.41 ਪ੍ਰਤੀਸ਼ਤ ਉਹ ਕਿਸਾਨ ਹਨ ਜੋ ਯੋਜਨਾ ਦੀ ਯੋਗਤਾ ਨੂੰ ਪੂਰਾ ਨਹੀਂ ਕਰਦੇ ਹਨ।

ਮਿਲੀ ਜਾਣਕਾਰੀ ਮੁਤਾਬਕ ਕੁੱਲ ਆਯੋਗ ਲਾਭਪਾਤਰੀਆਂ ਵਿੱਚ ਪੰਜਾਬ 23.6 ਫ਼ੀਸਦ ਦੇ ਨਾਲ ਪਹਿਲੇ ਨੰਬਰ ਤੇ ਹੈ ਤੇ ਇਸ ਤੋਂ ਬਾਅਦ ਅਸਾਮ ਅਯੋਗ ਲਾਭਪਾਤਰੀਆਂ ਦੇ 16.8 ਪ੍ਰਤੀਸ਼ਤ ਦੇ ਨਾਲ ਦੂਜੇ ਸਥਾਨ ਤੇ ਹੈ। ਅਯੋਗ ਲਾਭਪਾਤਰੀਆਂ ਵਿੱਚੋਂ 13.99 ਪ੍ਰਤੀਸ਼ਤ ਮਹਾਰਾਸ਼ਟਰ ਵਿੱਚ ਰਹਿੰਦੇ ਹਨ। ਇਸ ਤਰ੍ਹਾਂ ਯੋਗ ਲਾਭਪਾਤਰੀਆਂ ਚੋਂ ਅੱਧੇ ਤੋਂ ਵੱਧ ਸਿਰਫ਼ ਇਹਨਾਂ ਤਿੰਨ ਰਾਜਾਂ ਵਿੱਚ ਰਹਿੰਦੇ ਹਨ।

Click to comment

Leave a Reply

Your email address will not be published. Required fields are marked *

Most Popular

To Top