ਪੰਜਾਬ ਸਮੇਤ 13 ਰਾਜਾਂ ’ਚ ਘਟੇ ਕੋਰੋਨਾ ਦੇ ਕੇਸ, ਲੋਕਾਂ ’ਚ ਜਾਗੀ ਉਮੀਦ

ਕੋਰੋਨਾ ਵਾਇਰਸ ਦੇ ਕੇਸ ਹੁਣ ਘੱਟਦੇ ਜਾ ਰਹੇ ਹਨ। 13 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਕੋਰੋਨਾ ਕੇਸ ਪਹਿਲਾਂ ਨਾਲੋਂ ਘੱਟ ਰਹੇ ਹਨ। ਉੱਥੇ ਹੀ ਠੀਕ ਹੋਣ ਵਾਲਿਆਂ ਦੀ ਗਿਣਤੀ ਵਧੀ ਹੈ। ਐਕਟਿਵ ਕੇਸਾਂ ਦੀ ਗਿਣਤੀ ਘਟੀ ਹੈ। ਇਹ 13 ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਹਨ ਬਿਹਾਰ, ਚੰਡੀਗੜ੍ਹ, ਛੱਤੀਸਗੜ੍ਹ, ਦਾਦਰਾ, ਦਿੱਲੀ, ਗੁਜਰਾਤ, ਹਰਿਆਣਾ, ਝਾਰਖੰਡ, ਮੱਧ ਪ੍ਰਦੇਸ਼, ਮਹਾਰਾਸ਼ਟਰ, ਪੰਜਾਬ, ਤੇਲੰਗਾਨਾ ਤੇ ਉੱਤਰ ਪ੍ਰਦੇਸ਼।

ਇਹਨਾਂ ਥਾਵਾਂ ਤੇ ਠੀਕ ਹੋਣ ਵਾਲਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਮਹਾਰਾਸ਼ਟਰ ਵਿੱਚ ਵੀਰਵਾਰ ਨੂੰ ਸਭ ਤੋਂ ਵੱਧ 12,803 ਐਕਟਿਵ ਕੇਸ ਘੱਟ ਹੋਏ ਹਨ ਪਰ ਦੇਸ਼ ਵਿੱਚ ਸਭ ਤੋਂ ਵੱਧ ਮੌਤਾਂ ਹੀ ਮਹਾਰਾਸ਼ਟਰ ਵਿੱਚ ਹੀ ਹੋਈਆਂ ਹਨ। ਇੱਥੇ ਕੱਲ੍ਹ 850 ਪੀੜਤਾਂ ਨੇ ਅਪਣੀ ਜਾਨ ਗੁਆ ਦਿੱਤੀ ਹੈ।
ਤਾਮਿਲ ਨਾਡੂ ਵਿੱਚ 24 ਘੰਟਿਆਂ ਦੌਰਾਨ ਸਭ ਤੋਂ ਵੱਧ 11.037 ਐਕਟਿਵ ਕੇਸ ਵਧੇ ਹਨ, ਇੱਥੇ 290 ਪੀੜਤਾਂ ਦੀ ਜਾਨ ਗਈ ਹੈ। ਸਿਹਤ ਵਿਭਾਗ ਮੁਤਾਬਕ ਅਨੁਸਾਰ ਦੇਸ਼ ਵਿੱਚ ਕੋਰੋਨਾ ਨਾਲ ਪੀੜਤ 2 ਕਰੋੜ 79 ਹਜ਼ਾਰ 599 ਹੁਣ ਤੱਕ ਠੀਕ ਹੋ ਚੁੱਕੇ ਹਨ। ਹੁਣ ਤੱਕ ਕੁੱਲ 17 ਕਰੋੜ 92 ਲੱਖ 584 ਵਿਅਕਤੀਆਂ ਨੂੰ ਟੀਕਾ ਲਾਇਆ ਗਿਆ ਹੈ।
