News

ਪੰਜਾਬ ਸਰਕਾਰ ਇਨ੍ਹਾਂ ਮਹਿਕਮਿਆਂ ‘ਚ ਕੱਢ ਰਹੀ ਹੈ ਨੌਕਰੀਆਂ

ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਤਹਿਤ ਪੰਜਾਬ ਵਿੱਚ ਭਰਤੀ ਮੁਹਿੰਮ ਵਿੱਢੀ ਗਈ ਹੈ ਇਸ ਦੇ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਵੱਖ-ਵੱਖ ਵਿਭਾਗਾਂ ਵਿੱਚ 2,280 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹਨਾਂ ਨੌਕਰੀਆਂ ਦੀ ਜਾਣਕਾਰੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਦਿੱਤੀ ਹੈ।

5 job search platforms to get you hired during this pandemic - Education  Today News

ਉਹਨਾਂ ਦਸਿਆ ਕਿ ਬੋਰਡ ਨੇ ਭਰਤੀ ਮੁਹਿੰਮ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਤੇ ਇਸ ਸਬੰਧੀ ਇਸ਼ਤਿਹਾਰ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ। ਉਹਨਾ ਕਿਹਾ ਕਿ ਪੀਐਸਐਸਐਸਬੀ ਨਿਰਪੱਖ ਤੇ ਪਾਰਦਰਸ਼ੀ ਭਰਤੀ ਮੁਹਿੰਮ ਨੂੰ ਯਕੀਨੀ ਬਣਾਵੇਗਾ ਤੇ ਬੋਰਡ ਵੱਲੋਂ ਵੀਡੀਓਗ੍ਰਾਫੀ, ਜੈਮਰ ਤੇ ਬਾਇਓਮੈਟ੍ਰਿਕ ਤਕਨਾਲੋਜੀ ਦਾ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਮੈਰਿਟ-ਆਧਾਰਿਤ ਚੋਣ ਨੂੰ ਯਕੀਨੀ ਬਣਾਉਂਦਿਆਂ ਭਰਤੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾ ਸਕੇ।

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਜੇਲ੍ਹ ਵਿਭਾਗ ਵਿੱਚ ਵਾਰਡਨ ਤੇ ਮੈਟਰਨ ਦੀਆਂ 847 ਅਸਾਮੀਆਂ, ਸਿੱਖਿਆ ਵਿਭਾਗ ਵਿੱਚ 807 ਲਾਇਬ੍ਰੇਰੀਅਨ, ਉਦਯੋਗ ਤੇ ਵਣਜ ਵਿਭਾਗ ਵਿਚ 56 ਸੀਨੀਅਰ ਉਦਯੋਗਿਕ ਵਿਕਾਸ ਅਫਸਰ, ਵੱਖ-ਵੱਖ ਵਿਭਾਗਾਂ ਵਿੱਚ ਲੀਗਲ ਕਲਰਕ ਦੀਆਂ 199 ਅਸਾਮੀਆਂ, 61 ਬਲਾਕ ਪੱਧਰੀ ਐਕਸਟੈਂਸ਼ਨ ਅਫ਼ਸਰ,

51 ਆਬਕਾਰੀ ਤੇ ਕਰ ਨਿਰੀਖਕ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਵਿੱਚ 120 ਤਕਨੀਕੀ ਸਹਾਇਕ, ਸਮਾਜਿਕ ਸੁਰੱਖਿਆ ਵਿਭਾਗ ਵਿੱਚ 112 ਸੁਪਰਵਾਈਜ਼ਰ ਤੇ 27 ਮੱਛੀ ਪਾਲਣ ਅਧਿਕਾਰੀਆਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ।

Click to comment

Leave a Reply

Your email address will not be published. Required fields are marked *

Most Popular

To Top