News

ਪੰਜਾਬ ਸਰਕਾਰ ਖਿਲਾਫ਼ ਆਪ ਨੇ ਕੀਤਾ ਪ੍ਰਦਰਸ਼ਨ, ਪੁਤਲਾ ਫੂਕਣ ਦੇ ਨਾਲ-ਨਾਲ ਕੀਤੀ ਨਾਅਰੇਬਾਜ਼ੀ

ਪੰਜਾਬ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਫਿਰੋਜ਼ਪੁਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਪੁਤਲਾ ਫੂਕ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ। ਆਪ ਆਗੂਆਂ ਨੇ ਕਿਹਾ ਕਿ ਜਦੋਂ ਪੰਜਾਬ ਵਿੱਚ ਕਾਂਗਰਸ ਨੇ ਸੱਤਾ ਵਿੱਚ ਆਉਣਾ ਸੀ ਤਾਂ ਲੋਕਾਂ ਨਾਲ ਕਈ ਵਾਅਦੇ ਕੀਤੇ ਸੀ ਪਰ ਉਹ ਵਾਅਦੇ ਪੂਰੇ ਨਹੀਂ ਕਰ ਸਕੀ।

AAP | Gujarat Elections 2017 - Aam Aadmi Party News, Latest AAP Updates -  The Economic Times

ਇਹਨਾਂ ਵਾਅਦਿਆਂ ਵਿੱਚ ਮਹਿੰਗੀ ਬਿਜਲੀ ਸਮਝੌਤੇ ਰੱਦ ਕਰਨ ਦੀ ਗੱਲ ਕੀਤੀ ਗਈ ਸੀ ਪਰ ਸੂਬੇ ਦੀ ਕਾਂਗਰਸ ਸਰਕਾਰ ਨੇ ਇੱਕ ਵਾਰ ਫਿਰ ਪੰਜਾਬੀਆਂ ਨੂੰ ਧੋਖਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਮਹਿੰਗੇ ਬਿਜਲੀ ਸਮਝੌਤੇ ਰੱਦ ਕਰਨ ਤੋਂ ਮੁਕਰ ਗਏ ਹਨ ਜਿਸ ਕਰ ਕੇ ਅੱਜ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਮੋਗਾ ਵਿੱਚ ਵੀ ਪੰਜਾਬ ਸਰਕਾਰ ਖਿਲਾਫ਼ ਬਿਜਲੀ ਦੇ ਮਹਿੰਗੇ ਰੇਟਾਂ ਦੇ ਮਾਮਲੇ ਵਿੱਚ ਪ੍ਰਾਈਵੇਟ ਕੰਪਨੀਆਂ ਨਾਲ ਸਮਝੌਤੇ ਖਾਰਜ ਕਰਨ ਤੋਂ ਪਿੱਛੇ ਹਟਣ ਖਿਲਾਫ਼ ਆਰਡੀਸੀ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਉੱਥੇ ਹੀ ਪ੍ਰਦਰਸ਼ਨਕਾਰੀ ਪਾਰਟੀ ਆਗੂਆਂ ਮਦਨ ਲਾਲ ਬੱਗਾ ਅਤੇ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਸਮਝੌਤੇ ਰੱਦ ਕਰਨ ਦਾ ਵਾਅਦਾ ਕੀਤਾ ਸੀ। ਜਿਸ ਬਾਰੇ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਕਹਿ ਚੁੱਕੇ ਹਨ ਅਤੇ ਕੈਪਟਨ ਦੇ ਲੀਗਲ ਐਡਵਾਈਜ਼ਰ ਵੀ ਇਸਦਾ ਸਮਰਥਨ ਕਰ ਚੁੱਕੇ ਹਨ ਕਿ ਸਮਝੌਤੇ ‘ਚ ਸੋਧ ਕੀਤੀ ਜਾ ਸਕਦੀ ਹੈ। 

Click to comment

Leave a Reply

Your email address will not be published.

Most Popular

To Top