News

ਪੰਜਾਬ ਸਰਕਾਰ ਦਾ ਐਕਸ਼ਨ, ਗਿਰਦਾਵਰੀ, ਇੰਤਕਾਲ, ਜਮ੍ਹਾਂਬੰਦੀ ਸਬੰਧੀ ਹੋਣਗੇ ਵੱਡੇ ਸੁਧਾਰ

ਪੰਜਾਬ ਵਿਧਾਨ ਸਭਾ ਚੋਣਾਂ ਹੋਣ ’ਚ ਹੁਣ ਕੁਝ ਹੀ ਸਮਾਂ ਬਾਕੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਭੂਮੀ ਕਾਨੂੰਨਾਂ ਵਿੱਚ ਸੁਧਾਰ ਕਰਨ ਜਾ ਰਹੀ ਹੈ। ਇਸ ਬਾਰੇ ਖੁਲਾਸਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਹੈ। ਉਹਨਾਂ ਕਿਹਾ ਕਿ ਪੁਰਾਣੇ ਭੂਮੀ ਕਾਨੂੰਨਾਂ ਵਿੱਚ ਸੁਧਾਰ ਕੀਤਾ ਜਾਵੇਗਾ ਜਿਸ ਤਹਿਤ ਦੂਜੇ ਸੂਬਿਆਂ ਦੀ ਤਰਜ਼ ਤੇ ਪੰਜਾਬ ਵਿੱਚ ਜ਼ਮੀਨਾਂ ਦੀ ਗਿਰਦਾਵਰੀ ਪ੍ਰਣਾਲੀ ਨੂੰ ਖ਼ਤਮ ਕੀਤਾ ਜਾਵੇਗਾ।

May be an image of 6 people, people sitting, people standing and indoor

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸ਼ਾਮ ਪੰਜ ਵਜੇ ਤੋਂ ਬਾਅਦ ਰਜਿਸਟਰੀ ਕਰਨ ਤੇ ਰੋਕ ਲਾ ਦਿੱਤੀ ਗਈ ਹੈ। ਮੁੱਖ ਮੰਤਰੀ ਚਰਨਜੀਤ ਨੇ ਪੁਰਾਣੇ ਜ਼ਮੀਨੀ ਕਾਨੂੰਨਾਂ ਵਿੱਚ ਬਦਲਾਅ ਕਰਨ ਦਾ ਹੁਕਮ ਜਾਰੀ ਕੀਤਾ ਹੈ ਤਾਂ ਜੋ ਜਾਇਦਾਦਾਂ ਦੀ ਮਾਲਕੀ ਦੇ ਹੱਕ ਸੁਰੱਖਿਅਤ ਰੱਖੇ ਜਾ ਸਕਣ।

ਉਹਨਾਂ ਨੇ ਮੁੱਖ ਸਕੱਤਰ ਨੂੰ ਕਮੇਟੀ ਦਾ ਗਠਨ ਕਰਨ ਦੇ ਹੁਕਮ ਦਿੱਤੇ, ਜੋ ਜ਼ਮੀਨੀ ਕਾਨੂੰਨਾਂ ਵਿੱਚ ਸੁਧਾਰ ਲਿਆਉਣ ਬਾਰੇ ਸੁਝਾਅ ਦੇਵੇਗੀ। ਉਹਨਾਂ ਨੇ ਮੁੱਖ ਸਕੱਤਰ ਨੂੰ ਬਾਕੀ ਸੂਬਿਆਂ ਦੀ ਤਰ੍ਹਾਂ ਗਿਰਦਾਵਰੀ ਦੀ ਪ੍ਰਣਾਲੀ ਦੇ ਖ਼ਾਤਮੇ ਲਈ ਵਿਸਥਾਰਤ ਤਜਵੀਜ਼ ਲਿਆਉਣ ਲਈ ਕਿਹਾ ਹੈ। ਮੁੱਖ ਮੰਤਰੀ ਚੰਨੀ ਨੇ ਡਿਪਟੀ ਕਮਿਸ਼ਨਰਾਂ ਨੂੰ ਸਵੇਰੇ 9 ਵਜੇ ਦਫ਼ਤਰ ਹਾਜ਼ਰ ਹੋਣ ਲਈ ਕਿਹਾ ਹੈ ਤੇ ਇੱਥੋਂ ਤੱਕ ਕਿ ਸ਼ਾਮ 5 ਵਜੇ ਤੋਂ ਬਾਅਦ ਵੀ ਆਮ ਲੋਕਾਂ ਦੀ ਸੰਤੁਸ਼ਟੀ ਤੱਕ ਕੰਮ ਕਰਨ ਲਈ ਕਿਹਾ।

Click to comment

Leave a Reply

Your email address will not be published.

Most Popular

To Top