News

ਪੰਜਾਬ ਸਰਕਾਰ ਦਾ ਐਲਾਨ, ਇੰਝ ਖਰੀਦੀ ਜਾਵੇਗੀ ਕਣਕ ਫ਼ਸਲ

ਕਣਕ ਦੀ ਖਰੀਦ ਨੂੰ ਲੈ ਕੇ ਪੰਜਾਬ ਸਰਕਾਰ ਨੇ ਅਪਣਾ ਪਲੈਨ ਐਲਾਨ ਦਿੱਤਾ ਹੈ। ਇਸ ਪਲੈਨ ਮੁਤਾਬਕ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਸੂਬੇ ਵਿੱਚ ਕਣਕ ਦੀ ਖਰੀਦ ਲਈ 3072 ਖ਼ਰੀਦ ਕੇਂਦਰ ਬਣਾਏ ਹਨ ਜਿਹਨਾਂ ਵਿੱਚ 10 ਅਪ੍ਰੈਲ ਤੋਂ ਸਰਕਾਰੀ ਖਰੀਦ ਸ਼ੁਰੂ ਹੋਵੇਗੀ।

Precautions in place, Punjab begins exercise to procure 130 lakh tonnes  wheat | Hindustan Times

ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਉਹ ਕਣਕ ਦਾ ਦਾਣਾ-ਦਾਣਾ ਖਰੀਦ ਲੈਣਗੇ। ਉੱਥੇ ਹੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਬੋਰਡ ਦੇ ਸਕੱਤਰ ਰਵੀ ਭਗਤ ਤੇ ਹੋਰ ਉੱਚ ਅਧਿਕਾਰੀਆਂ ਨਾਲ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਮਗਰੋਂ ਦਸਿਆ ਕਿ ਪੰਜਾਬ ਦੀਆਂ 154 ਮਾਰਕਿਟ ਕਮੇਟੀਆਂ ਵਿੱਚ ਕਣਕ ਦੀ ਖਰੀਦ ਤੇ ਵੇਚ ਲਈ ਮੁੱਖ ਦਫ਼ਤਰ ਦੇ ਅਧਿਕਾਰੀਆਂ ਤੋਂ ਇਲਾਵਾ ਲਗਭਗ 5600 ਫ਼ੀਲਡ ਸਟਾਫ਼ ਵੱਲੋਂ ਅਪਣੀ ਡਿਊਟੀ ਨਿਭਾਈ ਜਾਵੇਗੀ।

ਪੰਜਾਬ ਵਿੱਚ 177 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਹੋਣ ਦਾ ਅਨੁਮਾਨ ਹੈ ਜਿਸ ਵਿੱਚ 130 ਲੱਖ ਮੀਟਰਿਕ ਟਨ ਮੰਡੀਆਂ ਵਿੱਚ ਪਹੁੰਚਣ ਦੀ ਸੰਭਾਵਨਾ ਹੈ। ਕਿਸਾਨਾਂ ਨੂੰ ਇਸ ਵਾਰ ਅਪਣੀ ਫ਼ਸਲ ਮੰਡੀਆਂ ਵਿੱਚ ਲਿਆਉਣ ਲਈ ਆੜਤੀਆਂ ਰਾਹੀਂ 17.39 ਲੱਖ ਪਾਸ ਜਾਰੀ ਕੀਤੇ ਗਏ ਹਨ। ਮੰਡੀਆਂ ਦੀ ਸਫ਼ਾਈ ਲਈ ਸੋਡੀਅਮ ਹਾਈਪੋਕਲੋਰਾਈਟ ਨਾਲ ਛਿੜਕਾਅ ਕਰਵਾਇਆ ਗਿਆ ਹੈ।

Click to comment

Leave a Reply

Your email address will not be published. Required fields are marked *

Most Popular

To Top