Punjab

ਪੰਜਾਬ ਸਰਕਾਰ ਦਾ ਕਾਰਪੋਰੇਟ ਘਰਾਣਿਆਂ ਲਈ ਵੱਡਾ ਫ਼ੈਸਲਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਪੋਰੇਟ ਘਰਾਣਿਆਂ ਦੇ ਵੱਡੇ ਪ੍ਰੋਜੈਕਟਾਂ ਨੂੰ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ। ਪਰ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕੈਪਟਨ ਸਰਕਾਰ ਨੇ ਪੰਜਾਬ ਦੇ ਹਰ ਜ਼ਿਲ੍ਹੇ ਦੇ ਐਸਐਸਪੀ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ।

ਉਨ੍ਹਾਂ ਅਜਿਹੇ ਪ੍ਰੋਜੈਕਟਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਇੰਤਜ਼ਾਮ ਕਰਨ ਲਈ ਕਿਹਾ ਹੈ ਤਾਂ ਜੋ ਕਿਸੇ ਕਿਸਮ ਦਾ ਜਾਨੀ-ਮਾਲੀ ਨੁਕਸਾਨ ਹੋਣ ਦਾ ਬਚਾਅ ਕੀਤਾ ਜਾ ਸਕੇ। ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੇ ਇਨ੍ਹਾਂ ਪ੍ਰੋਜੈਕਟਾਂ ਵੱਲ ਜਾਣ ਵਾਲੇ ਰੇਲ ਮਾਰਗਾਂ ਨੂੰ ਰੋਕਿਆ ਹੋਇਆ ਸੀ।

ਮਾਲ ਗੱਡੀਆਂ ਦੀ ਆਵਾਜਾਈ ਰੁਕਣ ਕਾਰਨ ਇਨ੍ਹਾਂ ਪ੍ਰੋਜੈਕਟਾਂ ਦਾ ਕੰਮ ਵੀ ਪ੍ਰਭਾਵਿਤ ਹੋਇਆ ਹੈ ਤੇ ਇਹ ਪ੍ਰੋਜੈਕਟ ਠੱਪ ਪਏ ਹਨ। ਪਿਛਲੇ ਡੇਢ ਮਹੀਨੇ ਤੋਂ ਕਿਸਾਨ ਜਥੇਬੰਦੀਆਂ ਕੇਂਦਰ ਦੀ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਨਿਆਂ ਦਾ ਵਿਰੋਧ ਕਰ ਰਹੀਆਂ ਹਨ।

ਕਾਰਪੋਰੇਟ ਘਰਾਨਿਆਂ ਨੂੰ ਡਰ ਸੀ ਕਿ ਪੰਜਾਬ ਦੇ ਕਿਸਾਨ ਉਨ੍ਹਾਂ ਦੇ ਪ੍ਰੋਜੈਕਟਾਂ ਨੂੰ ਕਿਸੇ ਕਿਸਮ ਦਾ ਨੁਕਸਾਨ ਨਾ ਪਹੁੰਚਾਉਣ। ਇਸ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਸੁਰੱਖਿਆ ਲਈ ਗੁਹਾਰ ਲਾਈ ਸੀ।

Click to comment

Leave a Reply

Your email address will not be published. Required fields are marked *

Most Popular

To Top