News

ਪੰਜਾਬ ਸਰਕਾਰ ਦਾ ਫ਼ੈਸਲਾ, ਅਨਾਜ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਮੰਡੀਆਂ ’ਚ ਹੀ ਲੱਗਣਗੇ ਕੋਰੋਨਾ ਦੇ ਟੀਕੇ

ਕਣਕ ਦੀ ਖਰੀਦ ਅੱਜ ਤੋਂ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਨੇ 130 ਮੀਟਰਿਕ ਟਨ ਕਣਕ ਦੀ ਖਰੀਦ ਲਈ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਜਾਬ ਵਿੱਚ ਹੁਣ ਜਿਣਸ ਦੀ ਸਿੱਧੀ ਅਦਾਇਗੀ ਲਈ ਰਾਹ ਪੱਧਰਾ ਹੋ ਗਿਆ ਹੈ ਪਰ ਖਰੀਦ ਦੇ ਪਹਿਲੇ ਹੀ ਦਿਨ ਆੜ੍ਹਤੀਆਂ ਦੇ ਹੜਤਾਲ ’ਤੇ ਚਲੇ ਜਾਣ ਦੇ ਐਲਾਨ ਨੇ ਪੰਜਾਬ ਸਰਕਾਰ ਲਈ ਕਸੂਤੀ ਸਥਿਤੀ ਬਣਾ ਦਿੱਤੀ ਹੈ।

MSP for agri crops too high compared to global, market price: Nitin Gadkari  | Business Standard News

ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਪੰਜਾਬ ਵਿੱਚ ਸਾਰੀਆਂ 154 ਮਾਰਕਿਟ ਕਮੇਟੀਆਂ ਵਿੱਚ ਕੋਵਿਡ ਟੀਕਾਕਰਨ ਕੈਂਪ ਸਥਾਪਤ ਕੀਤੇ ਗਏ ਹਨ ਤਾਂ ਕਿ ਅਨਾਜ ਮੰਡੀਆਂ ਵਿੱਚ ਆਉਣ ਵਾਲੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ ਜਾ ਸਕੇ।

ਕੋਵਿਡ ਸਬੰਧੀ ਸੁਰੱਖਿਆ ਉਪਾਵਾਂ ਲਈ 5600 ਅਧਿਕਾਰੀਆਂ/ਕਰਮਚਾਰੀਆਂ ਨੂੰ 10,000 ਮਾਸਕ ਅਤੇ ਸੈਨੇਟਾਈਜ਼ਰਾਂ ਦੀਆਂ  10,000 ਬੋਤਲਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਦਕਿ ਕਿਸਾਨਾਂ ਲਈ ਇੱਕ ਲੱਖ ਮਾਸਕ ਅਤੇ 35000 ਲੀਟਰ ਸੈਨੇਟਾਈਜ਼ਰ ਦਾ ਇੰਤਜ਼ਾਮ ਕੀਤਾ ਗਿਆ ਹੈ।

Govt said to estimate lower food-grain production

ਦਸ ਦਈਏ ਕਿ ਪੰਜਾਬ ਵਿੱਚ ਇਸ ਸਾਲ 3920 ਮੰਡੀਆਂ ਬਣਾਈਆਂ ਗਈਆਂ ਹਨ। ਪੰਜਾਬ ਦੇ ਸੱਤ ਜ਼ਿਲ੍ਹਿਆਂ ਸੰਗਰੂਰ, ਪਟਿਆਲਾ, ਮਾਨਸਾ, ਮੁਹਾਲੀ, ਲੁਧਿਆਣਾ, ਫਤਹਿਗੜ੍ਹ ਸਾਹਿਬ, ਬਰਨਾਲਾ ਵਿੱਚ ਹੁਣ ਤਕ 3135 ਮੀਟਰਿਕ ਟਨ ਕਣਕ ਪੁੱਜ ਚੁੱਕੀ ਹੈ। ਪਿਛਲੇ ਸਾਲ 9 ਅਪ੍ਰੈਲ ਤੱਕ 423.89 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ। ਐਤਕੀਂ ਕਣਕ ਦੀ ਖਰੀਦ ਦਸ ਦਿਨ ਪਛੜ ਕੇ ਸ਼ੁਰੂ ਹੋ ਰਹੀ ਹੈ ਜੋ ਕਿ 31 ਮਈ ਤੱਕ ਚੱਲੇਗੀ।

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਸੀ ਕਿ ਇਸ ਸੀਜ਼ਨ ਦੌਰਾਨ ਭਾਰਤ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਨਿਸ਼ਚਿਤ ਕੀਤੇ ਗਏ ਘੱਟੋ ਘੱਟ ਸਮਰਥਨ ਮੁੱਲ 1975/- ਰੁਪਏ ’ਤੇ ਸਮੂਹ ਖਰੀਦ ਏਜੰਸੀਆਂ ਸਮੇਤ ਐਫ.ਸੀ.ਆਈ.ਵੱਲੋਂ ਕਣਕ ਦੀ ਖਰੀਦ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ 130 ਲੱਖ ਮੀ.ਟਨ ਕਣਕ ਆਉਣ ਦੀ ਸੰਭਾਵਨਾ ਹੈ ਜਿਸ ਵਿੱਚੋਂ 8.50 ਲੱਖ ਮੀ.ਟਨ ਕਣਕ ਦੀ ਖਰੀਦ ਪਨਗਰੇਨ ਵੱਲੋਂ ਬਤੌਰ ਨੋਡਲ ਏਜੰਸੀ,  ਰਾਜ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਵੰਡਣ ਲਈ ਅਤੇ 121.5 ਲੱਖ ਮੀ.ਟਨ ਕਣਕ ਦੀ ਖਰੀਦ ਸੈਂਟਰਲ ਪੂਲ ਅਧੀਨ ਸਮੂਹ ਏਜੰਸੀਆਂ ਭਾਵ ਪਨਗਰੇਨ, ਮਾਰਕਫੈਡ, ਪਨਸਪ, ਵੇਅਰਹਾਊਸ ਅਤੇ ਐਫ.ਸੀ.ਆਈ ਵੱਲੋਂ ਕੀਤੀ ਜਾਵੇਗੀ।

Click to comment

Leave a Reply

Your email address will not be published.

Most Popular

To Top