News

ਪੰਜਾਬ ਸਰਕਾਰ ਦਾ ਫ਼ੈਸਲਾ, ਸ਼ਾਮ 6 ਵਜੇ ਤੱਕ ਖੁੱਲ੍ਹਣਗੀਆਂ ਸਾਰੀਆਂ ਦੁਕਾਨਾਂ

 ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ ਨੂੰ 15 ਜੂਨ ਤੱਕ ਵਧਾ ਦਿੱਤਾ ਹੈ। ਪਰ ਇਸ ਦੇ ਨਾਲ ਹੀ ਕੁਝ ਰਿਆਇਤਾਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਸ਼ਾਮ 6 ਵਜੇ ਤੱਕ ਦੁਕਾਨਾਂ ਖੁੱਲ੍ਹਣ ਦਿੱਤੀਆਂ ਜਾਣਗੀਆਂ ਅਤੇ 50 ਪ੍ਰਤੀਸ਼ਤ ਸਮਰੱਥਾ ਨਾਲ ਨਿੱਜੀ ਦਫ਼ਤਰ ਵੀ ਖੋਲ੍ਹੇ ਜਾ ਸਕਦੇ ਹਨ।

Top Tips on Designing a Home Gym | motive8

ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ ਵੀਕਡੇਜ਼ ਵਿੱਚ ਨਾਈਟ ਕਰਫਿਊ ਪਹਿਲਾਂ ਵਾਂਗ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਜਾਰੀ ਰਹੇਗਾ। ਇਸ ਤੋਂ ਇਲਾਵਾ ਨਿਯਮਤ ਕਰਫਿਊ ਐਤਵਾਰ ਨੂੰ ਵੀ ਜਾਰੀ ਰਹੇਗਾ। ਸਰਗਰਮ ਮਾਮਲੇ ਵੀ ਹੇਠਾਂ ਆਉਣ ਮਗਰੋਂ ਮੁੱਖ ਮੰਤਰੀ ਨੇ ਵਿਆਹ ਅਤੇ ਸੰਸਕਾਰ ਵਿੱਚ ਸ਼ਾਮਲ ਹੋਣ ਲਈ 20 ਲੋਕਾਂ ਦਾ ਇਕੱਠ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਇਸ ਦੇ ਨਾਲ ਹੀ ਜਿਮ ਅਤੇ ਰੈਸਟੋਰੈਂਟ 50 ਫੀਸਦ ਸਮਰਥਾ ਨਾਲ 1 ਹਫ਼ਤੇ ਮਗਰੋਂ ਖੁਲ੍ਹੱ ਜਾਣਗੇ। ਪੰਜਾਬ ਵਿਚ, ਐਤਵਾਰ ਨੂੰ 24 ਘੰਟਿਆਂ ਦੌਰਾਨ ਕੋਰੋਨਾ ਦੀ ਲਾਗ ਕਾਰਨ 65 ਹੋਰ ਲੋਕਾਂ ਦੀ ਮੌਤ ਹੋਣ ਤੋਂ ਬਾਅਦ, ਮਰਨ ਵਾਲਿਆਂ ਦੀ ਸੰਖਿਆ 15,076 ਹੋ ਗਈ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 5,79,560 ਹੋ ਗਈ ਹੈ, ਜਦੋਂ ਕਿ ਲਾਗ ਦੇ 1,593 ਨਵੇਂ ਕੇਸ ਸਾਹਮਣੇ ਆਏ ਹਨ।

Click to comment

Leave a Reply

Your email address will not be published.

Most Popular

To Top