News

ਪੰਜਾਬ ਸਰਕਾਰ ਦਾ ਵੱਡਾ ਐਲਾਨ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

ਪਿਛਲੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਆਏ ਸਨ। ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਪੰਜਾਬ ਵਿੱਚ ਉਹਨਾਂ ਦੀ ਸਰਕਾਰ ਆਉਣ ਤੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਉਸੇ ਲੀਹ ’ਤੇ ਚਲਦਿਆਂ ਪੰਜਾਬ ਸਰਕਾਰ ਨੇ ਵੀ ਨਵਾਂ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਫ਼ੈਸਲਾ ਲੈਂਦਿਆ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ।

Electricity Infrastructure | Business Roundtable

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਸ਼ਹੀਦ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 200 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਸੀ। ਹੁਣ ਸਰਕਾਰ ਉਹਨਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਵੇਗੀ। ਮੁੱਖ ਮੰਤਰੀ ਦੀਆਂ ਹਦਾਇਤਾਂ ਤੇ ਪੰਜਾਬ ਪਾਵਰ ਕਾਰਪੋਰੇਸ਼ਨ ਵੱਲੋਂ ਇਸ ਫ਼ੈਸਲੇ ਨੂੰ ਲਾਗੂ ਕੀਤਾ ਜਾਵੇਗਾ। ਸਰਕਾਰ ਨੇ ਇਹ ਵੀ ਫ਼ੈਸਲਾ ਕੀਤਾ ਕਿ ਪਹਿਲਾਂ ਸਿਰਫ਼ ਆਜ਼ਾਦੀ ਘੁਲਾਟੀਆਂ ਨੂੰ ਹੀ ਇਹ ਸਹੂਲਤ ਮਿਲਦੀ ਸੀ ਪਰ ਹੁਣ ਉਹਨਾਂ ਦੇ ਬੱਚਿਆਂ ਅਤੇ ਪੋਤੇ-ਪੋਤਰੀਆਂ ਨੂੰ ਵੀ ਮੁਫ਼ਤ ਬਿਜਲੀ ਦੀ ਸਹੂਲਤ ਮਿਲੇਗੀ।

ਮੁੱਖ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 300 ਯੂਨਿਟ ਬਿਜਲੀ ਦੇਣ ਦੇ ਐਲਾਨ ਤੋਂ ਬਾਅਦ ਪੰਜਾਬ ਅਤੇ ਦਿੱਲੀ ਵਿੱਚ ਮੁਫ਼ਤ ਦਿੱਤੀ ਜਾ ਰਹੀ ਬਿਜਲੀ ਦੇ ਜੋ ਅੰਕੜੇ ਮੰਗਵਾਏ ਹਨ ਉਹ ਕਾਫ਼ੀ ਹੈਰਾਨ ਕਰਨ ਵਾਲੇ ਹਨ। ਦਿੱਲੀ ਦੇ ਮੁਕਾਬਲੇ ਪੰਜਾਬ ਵਿੱਚ ਸਰਕਾਰ ਵੱਲੋਂ 10,000 ਕਰੋੜ ਤੋਂ ਵੱਧ ਦੀ ਮੁਫ਼ਤ ਬਿਜਲੀ ਵੱਖ-ਵੱਖ ਵਰਗਾਂ ਨੂੰ ਦਿੱਤੀ ਜਾ ਰਹੀ ਹੈ, ਜਿਹਨਾਂ ਵਿੱਚ ਕਿਸਾਨ, ਦਲਿਤ, ਆਜ਼ਾਦੀ ਘੁਲਾਟੀਏ ਅਤੇ ਹੋਰ ਵਰਗ ਸ਼ਾਮਲ ਹਨ। ਦਿੱਲੀ ਵਿੱਚ ਸਿਰਫ 2,000 ਤੋਂ 2,200 ਕਰੋੜ ਤੱਕ ਦੀ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।

Click to comment

Leave a Reply

Your email address will not be published.

Most Popular

To Top