ਪੰਜਾਬ ਸਰਕਾਰ ਦਾ ਵੱਡਾ ਐਲਾਨ, ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਹੋਵੇਗੀ ਸ਼ੁਰੂ

ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ, ਹੁਣ ਪੰਜਾਬ ਚ ਰਾਸ਼ਨ ਦੀ ਡੋਰ ਸਟੈਪ ਡਿਲਵਰੀ ਸ਼ੁਰੂ ਹੋਵੇਗੀ। ਮਾਨ ਸਰਕਾਰ ਘਰ ਘਰ ਰਾਸ਼ਨ ਪਹੁੰਚਾਵੇਗੀ। ਇਸ ਤੋਂ ਇਲਾਵਾ ਡਿਪੂ ਤੋਂ ਵੀ ਰਾਸ਼ਨ ਲਿਆ ਜਾ ਸਕਦਾ ਹੈ। ਵੀਡੀਓ ਸੰਦੇਸ਼ ਰਾਹੀਂ ਭਗਵੰਤ ਮਾਨ ਸਰਕਾਰ ਵਲੋਂ ਇਹ ਐਲਾਨ ਕੀਤਾ ਗਿਆ ਹੈ। ਇਸ ਰਾਹੀਂ ਘਰ-ਘਰ ਰਾਸ਼ਨ ਪਹੁੰਚਾਇਆ ਜਾਵੇਗਾ।

ਮਾਨ ਸਰਕਾਰ ਦਾ ਕਹਿਣਾ ਹੈ ਕਿ ਜਲਦ ਹੀ ਇਸ ਨੂੰ ਸ਼ੁਰੂ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਇਸ ਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਲੋਕਾਂ ਨੂੰ ਹੁਣ ਲਾਈਨਾਂ ਵਿੱਚ ਲੱਗ ਕੇ ਸਮਾਂ ਖਰਾਬ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ, ਇਹ ਸਕੀਮ ਦਿੱਲੀ ਵਿੱਚ ਲਾਗੂ ਕੀਤੀ ਗਈ ਸੀ ਪਰ ਇਸ ਸਕੀਮ ਨੂੰ ਰੋਕ ਦਿੱਤਾ ਗਿਆ। ਪਰ ਪੰਜਾਬ ਵਿੱਚ ਇਹ ਸਕੀਮ ਜਲਦ ਸ਼ੁਰੂ ਕੀਤੀ ਜਾਵੇਗੀ। ਕੁਝ ਹੀ ਦਿਨਾਂ ਵਿੱਚ ਇਹ ਡੋਰ ਸਟੈਪ ਡਿਲਵਰੀ ਸ਼ੁਰੂ ਹੋ ਜਾਏਗੀ।
ਇਸ ਫੈਸਲੇ ਮਗਰੋਂ ਪੰਜਾਬ ਵਿੱਚ ਅਧਿਕਾਰੀ ਫੋਨ ਕਰਕੇ ਸਮਾਂ ਲੈਣਗੇ ਅਤੇ ਇਸ ਤੋਂ ਬਾਅਦ ਰਾਸ਼ਨ ਘਰ ਪਹੁੰਚਾ ਦਿੱਤਾ ਜਾਏਗਾ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਸਕੀਮ ਨੂੰ ਪੰਜਾਬ ਵਿੱਚ ਲਾਗੂ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਸਭ ਨੂੰ ਸਾਫ ਸੁਥਰਾ ਰਾਸ਼ਨ ਦਿੱਤਾ ਜਾ ਸਕੇ।
