Business

ਪੰਜਾਬ ਸਰਕਾਰ ਦਾ ਵੱਡਾ ਐਲਾਨ, ਜਲਦ ਮਿਲੇਗਾ ਆਹ ਵੱਡਾ ਤੋਹਫ਼ਾ

ਕਾਂਗਰਸ ਦੇ ਚੋਣ ਮੈਨੀਫੈਸਟੋ ‘ਚ ਨੌਜਵਾਨਾਂ ਨੂੰ ਮੁਫਤ ਸਮਾਰਟਫੋਨ ਦੇਣ ਦਾ ਵਾਅਦਾ ਆਖ਼ਿਰਕਾਰ ਪੂਰਾ ਹੋਣ ਜਾ ਰਿਹਾ ਹੈ। ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਇਹ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ 50000 ਸਮਾਰਟ ਫੋਨ ਵਿਦਿਆਰਥੀਆਂ ਨੂੰ ਵੰਡਣ ਲਈ ਤਿਆਰ ਹਨ। ਇਹ ਦਾਅਵਾ ਮੁੱਖ ਮੰਤਰੀ ਨੇ ਅੱਜ ਪੰਜਾਬ ਯੂਥ ਕਾਂਗਰਸ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦੌਰਾਨ ਕੀਤੀ।

ਉਨ੍ਹਾਂ ਕਿਹਾ ਕਿ ਇਹ ਫੋਨ ਸੂਬੇ ‘ਚ ਸਰਕਾਰੀ ਸਕੂਲ ਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਦਿੱਤੇ ਜਾਣਗੇ ਤਾਂ ਜੋ ਕੋਰੋਨਾ ਆਫ਼ਤ ਦੌਰਾਨ ਇਨ੍ਹਾਂ ਵਿਦਿਆਰਥਣਾਂ ਦੀ ਆਨਲਾਈਨ ਪੜ੍ਹਾਈ ਹੋਰ ਵੀ ਸੁਖਾਲੀ ਹੋ ਸਕੇ।ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕਾਂਗਰਸ ਦੇ 2017 ਦੇ ਚੋਣ ਮੈਨੀਫੈਸਟੋ ਵਿਚ ਦਰਸਾਏ 562 ਵਾਅਦਿਆਂ ਵਿਚੋਂ 435 ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਆਪਣੇ ਮੌਜੂਦਾ ਕਾਰਜਕਾਲ ਦੌਰਾਨ ਬਾਕੀ ਰਹਿੰਦੇ ਵਾਅਦਿਆਂ ਨੂੰ ਵੀ ਪੂਰਾ ਕਰਨ ਦੇ ਰਾਹ ‘ਤੇ ਸਰਕਾਰ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ।

ਸਮਾਰਟ ਫੋਨਾਂ ਦੇ ਵਾਅਦੇ ਨੂੰ ਪੂਰਾ ਕੀਤੇ ਜਾਣ ਸਬੰਧੀ ਹੋ ਰਹੀ ਦੇਰੀ ਬਾਬਤ ਯੂਥ ਕਾਂਗਰਸ ਦੇ ਪ੍ਰਤੀਨਿਧੀਆਂ ਵੱਲੋਂ ਪ੍ਰਗਟਾਏ ਜਾ ਰਹੇ ਖਦਸ਼ਿਆਂ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 50 ਹਜ਼ਾਰ ਸਮਾਰਟ ਫੋਨਾਂ ਦੀ ਪਹਿਲੀ ਖੇਪ ਕੰਪਨੀ ਵੱਲੋਂ ਆ ਚੁੱਕੀ ਹੈ ਜਿਨ੍ਹਾਂ ਬਾਰੇ ਇਹ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਇਨ੍ਹਾਂ ਦਾ ਚੀਨ ਨਾਲ ਕੋਈ ਸਬੰਧ ਨਹੀਂ ਹੈ। ਇਹ ਫੋਨ ਪਹਿਲਾਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ ਅਤੇ ਉਨ੍ਹਾਂ ਨੂੰ ਤਰਜੀਹ ਦਿੱਤੀ ਜਾਵੇਗੀ ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ ਤਾਂ ਜੋ ਕੋਵਿਡ ਸੰਕਟ ਦੌਰਾਨ ਆਨ-ਲਾਈਨ ਪੜ੍ਹਾਈ ਵਿਚ ਕੋਈ ਵਿਘਨ ਨਾ ਪਵੇ।

Click to comment

Leave a Reply

Your email address will not be published. Required fields are marked *

Most Popular

To Top