News

ਪੰਜਾਬ ਸਰਕਾਰ ਦਾ ਵੱਡਾ ਐਲਾਨ, 39,57 ਲੱਖ ਲੋਕਾਂ ਦਾ ਹੋਵੇਗਾ ਮੁਫ਼ਤ ਇਲਾਜ

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਕੀਤਾ ਹੈ। ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਰਜਿਸਟਰਡ 39.57 ਲੱਖ ਲੋਕਾਂ ਨੂੰ ਮੁਫ਼ਤ ਵਿੱਚ ਕੋਰੋਨਾ ਇਲਾਜ ਮਿਲੇਗਾ। ਇਹ ਇਲਾਜ ਯੋਜਨਾ ਦੇ ਤਹਿਤ ਸੂਚੀਬੱਧ ਹਸਪਤਾਲਾਂ ਵਿੱਚ ਹੀ ਕੀਤਾ ਜਾਵੇਗਾ।

संकट: दिल्ली में लगातार बढ़ते संक्रमण के बीच कम हुई कोरोना जांच की रफ़्तार  | न्यूज़क्लिक

ਨਾਲ ਹੀ ਹਸਪਤਾਲਾਂ ਵਿੱਚ ਰੋਜ਼ਾਨਾ ਇਲਾਜ ਦੇ ਖਰਚਿਆਂ ਨੂੰ 8000 ਤੋਂ ਵਧਾ ਕੇ 18000 ਰੁਪਏ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਹੁਣ ਇਸ ਯੋਜਨਾ ਦੇ ਲਾਭਪਾਤਰੀ ਸਰਕਾਰੀ ਹਸਪਤਾਲਾਂ ਤੋਂ ਬਿਨਾਂ ਕਿਸੇ ਰੈਫ਼ਰਲ ਦੇ ਸਿੱਧਾ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਰੋਨਾ ਇਲਾਜ ਕਰਵਾ ਸਕਣਗੇ।

ਪਹਿਲਾਂ ਇਹ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਨੂੰ ਖੁਦ ਕੋਰੋਨਾ ਦੇ ਇਲਾਜ ਲਈ ਭੁਗਤਾਨ ਕਰਨਾ ਪੈਂਦਾ ਸੀ। ਇਲਾਜ ਦੀ ਕੀਮਤ 1800 ਰੁਪਏ ਤੋਂ ਲੈ ਕੇ 4500 ਰੁਪਏ ਤੱਕ ਸੀ ਜੋ ਕਿ ਬਹੁਤ ਘੱਟ ਸੀ। ਇਸ ਵਿੱਚ ਪੀਪੀਈ ਕਿੱਟਾਂ, ਮਾਸਕ, ਆਈਸੋਲੇਸ਼ਨ ਆਦਿ ਲਈ ਵਾਧੂ ਖਰਚੇ ਸ਼ਾਮਲ ਹਨ।

ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਇਸ ਯੋਜਨਾ ਵਿੱਚ 748 ਕਰੋੜ ਰੁਪਏ ਦੀ ਲਾਗਤ ਨਾਲ 6.77 ਲੱਖ ਤੋਂ ਵੱਧ ਕੇਸ ਭੇਜੇ ਗਏ ਹਨ। ਇਸ ਤਹਿਤ 867 ਹਸਪਤਾਲ ਸੂਚੀਬੱਧ ਕੀਤੇ ਗਏ ਸੀ। ਇਸ ਸੂਚੀ ਵਿੱਚ 241 ਸਰਕਾਰੀ ਅਤੇ 626 ਨਿੱਜੀ ਹਸਪਤਾਲ ਸ਼ਾਮਲ ਹਨ।

Click to comment

Leave a Reply

Your email address will not be published.

Most Popular

To Top