ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪੰਜਾਬ ਦੇ 12 ਸਰਕਾਰੀ ਸਕੂਲਾਂ ਦਾ ਬਦਲਿਆ ਨਾਮ

ਪੰਜਾਬ ਸਰਕਾਰ ਵੱਲੋਂ ਅਜ਼ਾਦੀ ਘੁਲਾਟੀਆਂ, ਸ਼ਹੀਦ ਫ਼ੌਜੀਆਂ ਅਤੇ ਉੱਘੇ ਲਿਖਾਰੀਆਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਨਸਲਾਂ ਨੂੰ ਉਕਤ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 12 ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਨਾਮੀ ਹਸਤੀਆਂ ਦੇ ਨਾਮ ‘ਤੇ ਰੱਖੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ।
ਮੰਤਰੀ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬੀਤੇ ਮਹੀਨੇ ਹੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਂ ਨਾਮੀ ਹਸਤੀਆਂ ਦੇ ਨਾਮ ‘ਤੇ ਰੱਖਣ ਦਾ ਫ਼ੈਸਲਾ ਲਿਆ ਸੀ, ਜਿਸ ਤਹਿਤ ਪਹਿਲੇ ਗੇੜ ਵਿੱਚ 12 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਮੁਤਾਬਕ ਸਰਕਾਰੀ ਸਕੂਲਾਂ ਦੇ ਨਾਮ ਨਾਮੀ ਹਸਤੀਆਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਹ ਨਾਮੀ ਹਸਤੀਆਂ ਸਦੀਆਂ ਤੱਕ ਸਾਡੇ ਸੂਬੇ ਦੇ ਬੱਚਿਆਂ ਲਈ ਪ੍ਰੇਰਨਾ ਸਰੋਤ ਬਣੇ ਰਹਿਣ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ, ਉਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ ਦਾ ਨਾਮ ਬਦਲ ਕੇ ਰਾਮ ਸਰੂਪ ਅਣਖੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ, ਜ਼ਿਲ੍ਹਾ ਬਰਨਾਲਾ ਰੱਖਿਆ ਗਿਆ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਹਰੀਜਨ ਬਸਤੀ ਕੋਟ ਫੱਤਾ ਜ਼ਿਲ੍ਹਾ ਬਠਿੰਡਾ ਦਾ ਨਾਂ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਫੱਤਾ ਜ਼ਿਲ੍ਹਾ ਬਠਿੰਡਾ, ਜ਼ਿਲ੍ਹਾ ਜੇਲ੍ਹ, ਬਠਿੰਡਾ,
On the directions of Hon’ble CM @BhagwantMann ji Department of School Education @schooledu_pb has changed name of 12 more schools in the name of our Martyrs & Freedom Fighters to inspire our children.
Earlier also 56 school names were changed which had caste influences. pic.twitter.com/RsZWAm2okv
— Harjot Singh Bains (@harjotbains) January 4, 2023
ਸਰਕਾਰੀ ਮਿਡਲ ਸਕੂਲ ਪੋਹਲੋਮਾਜਰਾ, ਊਧਮ ਸਿੰਘ ਨਗਰ ਬਠਿੰਡਾ ਦਾ ਨਾਂ ਬਦਲ ਕੇ ਸ਼ਹੀਦ ਊਧਮ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਊਧਮ ਸਿੰਘ ਨਗਰ, ਸਰਕਾਰੀ ਪ੍ਰਾਇਮਰੀ ਸਕੂਲ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਨਾਂ ਬਦਲ ਕੇ ਸ਼ਹੀਦ ਮਲਕੀਤ ਸਿੰਘ ਸਰਕਾਰੀ ਮਿਡਲ ਸਕੂਲ ਪੋਹਲੋਮਾਜਰਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਸਰਕਾਰੀ ਹਾਈ ਸਕੂਲ ਪੱਬਾਰਾਲੀ ਕਲਾਂ, ਜ਼ਿਲ੍ਹਾ ਗੁਰਦਾਸਪੁਰ ਦਾ ਨਾਂ ਬਦਲ ਕੇ ਸ਼ਹੀਦ ਲਾਂਸ ਨਾਇਕ ਰਜਿੰਦਰ ਸਿੰਘ ਸਰਕਾਰੀ ਹਾਈ ਸਕੂਲ ਪੱਬਾਰਾਲੀ ਕਲਾਂ, ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਕੰ. ਸੀਨੀਅਰ ਸੈਕਡੰਰੀ ਸਮਾਰਟ ਸਕੂਲ ਹਾਜੀਪੁਰ,
ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਬਦਲ ਕੇ ਸ਼ਹੀਦ ਬਖ਼ਤਾਬਰ ਸਿੰਘ ਸਰਕਾਰੀ ਕੰ. ਸੀਨੀਅਰ ਸੈਕਡੰਰੀ ਸਮਾਰਟ ਸਕੂਲ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਕਲੀਚਪੁਰ ਕਲੋਤਾਂ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਬਦਲ ਕੇ ਸ਼ਹੀਦ ਸੂਬੇਦਾਰ ਰਜੇਸ਼ ਕੁਮਾਰ ਸਰਕਾਰੀ ਐਲੀਮੈਂਟਰੀ ਸਕੂਲ ਕਲੀਚਪੁਰ ਕਲੋਤਾਂ, ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਰੁੜਕੀ, ਜ਼ਿਲ੍ਹਾ ਪਟਿਆਲਾ ਦਾ ਨਾਂ ਬਦਲ ਕੇ ਸੁਤੰਤਰਤਾ ਸੰਗਰਾਮੀ ਭਾਈ ਨਾਨੂੰ ਸਿੰਘ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਰੁੜਕੀ, ਜ਼ਿਲ੍ਹਾ ਪਟਿਆਲਾ,
ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ, ਜ਼ਿਲ੍ਹਾ ਪਟਿਆਲਾ ਦਾ ਨਾਂ ਬਦਲ ਕੇ ਸ਼ਹੀਦ ਊਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ, ਜ਼ਿਲ੍ਹਾ ਪਟਿਆਲਾ, ਸਰਕਾਰੀ ਮਿਡਲ ਸਕੂਲ ਹਰਦੋਸ਼ਰਨ, ਜ਼ਿਲ੍ਹਾ ਪਠਾਨਕੋਟ ਦਾ ਨਾਂ ਬਦਲ ਕੇ ਸ਼ਹੀਦ ਰਾਮ ਸਿੰਘ ਪਠਾਨੀਆ ਮੈਮੋਰੀਅਲ ਸਰਕਾਰੀ ਮਿਡਲ ਸਕੂਲ ਹਰਦੋਸ਼ਰਨ, ਜ਼ਿਲ੍ਹਾ ਪਠਾਨਕੋਟ, ਸਰਕਾਰੀ ਪ੍ਰਾਇਮਰੀ ਸਕੂਲ ਬਦੇਸ਼ੇ, ਜ਼ਿਲ੍ਹਾ ਮਲੇਰਕੋਟਲਾ ਦਾ ਨਾਂ ਬਦਲ ਕੇ ਸ਼ਹੀਦ ਗੁਰਪ੍ਰੀਤ ਸਿੰਘ ਬਾਜਵਾ ਸਰਕਾਰੀ ਪ੍ਰਾਇਮਰੀ ਸਕੂਲ ਬਦੇਸ਼ੇ,
ਜ਼ਿਲ੍ਹਾ ਮਲੇਰਕੋਟਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਬਾਜੀਗਰ, ਜ਼ਿਲ੍ਹਾ ਅੰਮ੍ਰਿਤਸਰ ਦਾ ਨਾਂ ਬਦਲ ਕੇ ਸ਼ਹੀਦ ਰੇਸ਼ਮ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਗੁਰੂਨਾਨਕਪੁਰਾ, ਜ਼ਿਲ੍ਹਾ ਅੰਮ੍ਰਿਤਸਰ ਰੱਖਿਆ ਗਿਆ ਹੈ। ਹਰਜੋਤ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਲ ਹੀ ਵਿੱਚ ਪੰਜਾਬ ਰਾਜ ਦੇ ਕਈ ਅਜਿਹੇ ਸਰਕਾਰੀ ਸਕੂਲਾਂ ਦੇ ਨਾਮ ਵੀ ਬਦਲੇ ਗਏ ਹਨ, ਜਿੰਨ੍ਹਾਂ ਦੇ ਨਾਮ ਜਾਤੀ ਆਧਾਰਿਤ ਸਨ।
ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ/ਸ਼ਹਿਰਾਂ/ਕਸਬਿਆਂ ਦੀਆਂ ਨਾਮੀ ਹਸਤੀਆਂ ਦੇ ਨਾਮ ‘ਤੇ ਸਕੂਲਾਂ ਦੇ ਨਾਮ ਰੱਖਣ ਦੀ ਇਹ ਪ੍ਰਕਿਰਿਆ ਜਾਰੀ ਰਹੇਗੀ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਉਹ ਆਪਣੇ ਇਲਾਕੇ ਦੇ ਸਕੂਲ ਦਾ ਨਾਂ ਕਿਸੇ ਨਾਮੀ ਹਸਤੀ ਦੇ ਨਾਮ ‘ਤੇ ਰਖਵਾਉਣਾ ਚਾਹੁੰਦੇ ਹਨ ਤਾਂ ਉਹ ਵਿਭਾਗ ਨਾਲ ਤਾਲਮੇਲ ਕਰ ਸਕਦੇ ਹਨ।