News

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪੰਜਾਬ ’ਚ ਨਵੇਂ ਬਣਨਗੇ ਸਰਕਾਰੀ ਮੈਡੀਕਲ ਕਾਲਜ

ਕੋਰੋਨਾ ਵਾਇਰਸ ਕਾਰਨ ਸਰਕਾਰਾਂ ਦੀਆਂ ਨਾਕਾਮੀਆਂ ਸਾਫ਼ ਝਲਕੀਆਂ ਹਨ। ਕੁੱਝ ਮਰੀਜ਼ਾਂ ਦੀ ਜਾਨ ਮੈਡੀਕਲ ਸਹੂਲਤਾਂ ਦੀ ਘਾਟ ਹੋਣ ਕਾਰਨ ਗਈ ਹੈ। ਹਸਪਤਾਲ ਤੇ ਡਾਕਟਰਾਂ ਦੀ ਘਾਟ ਨੇ ਸਰਕਾਰ ਦੀਆਂ ਵੀ ਅੱਖਾਂ ਖੋਲ੍ਹ ਦਿੱਤੀਆਂ ਹਨ। ਹੁਣ ਪੰਜਾਬ ਸਰਕਾਰ ਨੇ ਇਕ ਨਵਾਂ ਫ਼ੈਸਲਾ ਲਿਆ ਹੈ। ਇਸ ਮੁਤਾਬਕ ਪੰਜਾਬ ਸਰਕਾਰ ਵੱਲੋਂ ਚਾਰ ਨਵੇਂ ਸਰਕਾਰੀ ਮੈਡੀਕਲ ਕਾਲਜ ਖੋਲ੍ਹੇਗੀ। ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਪੀ ਸੋਨੀ ਨੇ ਬੁੱਧਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ 1,500 ਕਰੋੜ ਰੁਪਏ ਦੀ ਲਾਗਤ ਨਾਲ ਰਾਜ ਵਿੱਚ ਚਾਰ ਨਵੇਂ ਮੈਡੀਕਲ ਕਾਲਜ ਖੋਲ੍ਹੇਗੀ। ਡਾ. ਬੀਆਰ ਅੰਬੇਡਕਰ ਸਟੇਟ ਮੈਡੀਕਲ ਸਾਇੰਸਜ਼ ਦੀ ਚਾਰਦਿਵਾਰੀ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਮੰਤਰੀ ਨੇ ਕਿਹਾ ਕਿ ਇਹ ਕਾਲਜ ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਲੇਰਕੋਟਲਾ ਵਿੱਚ ਖੁੱਲ੍ਹਣਗੇ। ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ 500 ਡਾਕਟਰ ਹਰ ਸਾਲ ਪਾਸ ਕੀਤੇ ਜਾਣਗੇ।

General Nursing and Midwifery: Latest News & Videos, Photos about General  Nursing and Midwifery | The Economic Times

ਉਹਨਾਂ ਦੱਸਿਆ ਕਿ ਇਸ ਸਮੇਂ ਪੰਜਾਬ ਦੇ ਮੈਡੀਕਲ ਕਾਲਜਾਂ ਵਿੱਚ ਐਮਬੀਬੀਐਸ ਦੀਆਂ ਲਗਭਗ 1400 ਸੀਟਾਂ ਹਨ ਜੋ ਕਾਲ ਦੇ ਖੁੱਲ੍ਹਣ ਮਗਰੋਂ 500 ਹੋਰ ਵੱਧ ਜਾਣਗੀਆਂ। ਡਾ. ਬੀਆਰ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਮੁਹਾਲੀ ਵਿੱਚ ਪਹਿਲਾਂ ਚਾਲੂ ਹੋਣ ਦੀ ਉਮੀਦ ਹੈ ਕਿਉਂ ਕਿ ਇਸ ਮੈਡੀਕਲ ਕਾਲਜ ਨਾਲ ਜੁੜਨ ਲਈ ਮੌਜੂਦਾ 300 ਬਿਸਤਰਿਆਂ ਵਾਲੇ ਹਸਪਤਾਲ ਦਾ ਵਿਸਥਾਰ ਕਰਨਾ ਜ਼ਰੂਰੀ ਹੈ।

ਉਹਨਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਲਗਭਗ 80 ਪ੍ਰਤੀਸ਼ਤ ਅਧਿਆਪਕਾਂ ਦੀ ਮੁਹਾਲੀ ਦੇ ਮੈਡੀਕਲ ਕਾਲਜ ਲਈ ਭਰਤੀ ਕੀਤੀ ਜਾ ਚੁੱਕੀ ਹੈ ਤੇ ਪੈਰਾ ਮੈਡੀਕਲ ਅਤੇ ਹੋਰ ਸਹਾਇਤਾ ਅਮਲੇ ਦੀ ਭਰਤੀ ਲਈ ਪ੍ਰਕਿਰਿਆ ਜਾਰੀ ਹੈ। ਉਹਨਾਂ ਕਿਹਾ ਕਿ ਮੈਡੀਕਲ ਕਾਲਜ ਦੀ ਇਮਾਰਤ, ਜਿਸ ਦੀ ਉਸਾਰੀ ਜਲਦੀ ਸ਼ੁਰੂ ਹੋਵੇਗੀ, ਦਾ ਅਕਾਦਮਿਕ ਬਲਾਕ, ਚਾਰ ਲੈਕਚਰ ਥੀਏਟਰ, ਪ੍ਰਯੋਗਸ਼ਾਲਾਵਾਂ, ਹੋਸਟਲ, ਫੈਕਲਟੀ ਨਿਵਾਸ, ਲਾਇਬ੍ਰੇਰੀ, ਆਡੀਟੋਰੀਅਮ ਤੇ ਕਮਿਊਨਿਟੀ ਸੈਂਟਰ ਹੋਣਗੇ।

ਮੰਤਰੀ ਓਪੀ ਸੋਨੀ ਨੇ ਇਹ ਵੀ ਕਿਹਾ ਕਿ ਬੁਨਿਆਦੀ ਢਾਂਚੇ ’ਤੇ ਲਗਭਗ 325 ਕਰੋੜ ਰੁਪਏ ਖਰਚ ਕੀਤੇ ਜਾਣਗੇ ਜਦਕਿ 50 ਕਰੋੜ ਰੁਪਏ ਮੁਹਾਲੀ ਮੈਡੀਕਲ ਕਾਲਜ ਵਿੱਚ ਉੱਚ ਤਕਨੀਕੀ ਉਪਕਰਣਾਂ ’ਤੇ ਖਰਚ ਕੀਤੇ ਜਾਣਗੇ। ਬਿਲਡਿੰਗ ਡਿਜ਼ਾਇਨ ਦੀ ਸਮੀਖਿਆ ਕੀਤੀ ਜਾ ਰਹੀ ਹੈ। ਬਿਲਡਿੰਗ ਡਿਜ਼ਾਇਨ ਨੂੰ ਆਖਰੀ ਰੂਪ ਦੇਣ ਤੱਕ ਇਹਨਾਂ ਲਈ ਟੈਂਡਰ ਵੀ ਜਾਰੀ ਕੀਤੇ ਜਾਣਗੇ।

Click to comment

Leave a Reply

Your email address will not be published.

Most Popular

To Top